ਦੂਜੇ ਦਿਨ ਵੀ ਐਕਸ਼ਨ ਮੋਡ ’ਚ ਮੋਗਾ ਦੇ DC ਵਿਸ਼ੇਸ਼ ਸਾਰੰਗਲ ਅਤੇ SSP ਅਜੇ ਗਾਂਧੀ, ਖੇਤਾਂ ’ਚ ਪਹੁੰਚ ਕੇ ਖ਼ੁਦ ਬੁਝਾਈ ਪਰਾਲੀ ਨੂੰ ਲੱਗੀ ਅੱਗ

ਏਜੰਸੀ

ਖ਼ਬਰਾਂ, ਪੰਜਾਬ

Moga News: ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਲੋਕਾਂ ਉੱਤੇ ਵੀ ਹੋਵੇਗੀ ਕਾਰਵਾਈ - DC ਵਿਸ਼ੇਸ਼ ਸਾਰੰਗਲ

On the second day as well, DC and SSP in action mode reached the fields and extinguished the stubble fire themselves

 


Moga News: ਦੂਜੇ ਦਿਨ ਵੀ ਮੋਗਾ ਦੇ DC ਅਤੇ SSP ਐਕਸ਼ਨ ਮੋਡ ’ਚ ਹਨ। ਪਿੰਡ ਦਾਤੇਵਾਲ ਵਿੱਚ ਕਿਸਾਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ।ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦਿਆਂ ਮੋਗਾ ਡੀਸੀ ਵਿਸ਼ੇਸ਼ ਸਾਰੰਗਲ ਤੇ ਐਸਐਸਪੀ ਅਜੇ ਗਾਂਧੀ ਮੌਕੇ ਉੱਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਪਹੁੰਚ ਗਏ। ਉਨ੍ਹਾਂ ਖੁਦ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ। ਉਨ੍ਹਾਂ ਕਿਹਾ ਕਿ ਜੇ ਕੋਈ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ।

ਇਸ ਮੌਕੇ DC ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਲੋਕਾਂ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ। 

ਐਸਐਸਪੀ ਅਜੇ ਗਾਂਧੀ ਨੇ ਕਿਹਾ ਕਿ ਲੋਕ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਕੋਸ਼ਿਸ਼ ਨਾ ਕਰਨ।