ਗੁਰਦਵਾਰਾ ਪੰਜਾ ਸਾਹਿਬ ਜਾਣ ਲਈ ਪਾਸਪੋਰਟ ਜਮ੍ਹਾਂ ਕਰਾਉਣ ਦੀ ਤਰੀਕ 30 ਦਸੰਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦਵਾਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ..

Gurudwara panja sahib

ਕੋਟਕਪੂਰਾ  (ਗੁਰਮੀਤ ਸਿੰਘ ਮੀਤਾ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦਵਾਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿਚ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿਚ ਪਾਕਿਸਤਾਨ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਖ਼ਾਲਸਾ ਅਤੇ ਸਹਾਇਕ ਸਕੱਤਰ ਹਰਪਾਲ ਸਿੰਘ ਖ਼ਾਲਸਾ ਨੇ ਦਸਿਆ ਕਿ ਜਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ

ਸਿਫ਼ਾਰਸ਼ ਸਮੇਤ ਅਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 30 ਦਸੰਬਰ ਤਕ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਅਪਣਾ ਪਛਾਣ ਪੱਤਰ ਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ।