ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਕੇਜਰੀਵਾਲ ਨੇ ਕਿਸਾਨਾਂ ਦਾ ਅਸਲੀ ਸੇਵਾਦਾਰ ਹੋਣ ਦਾ ਸਬੂਤ ਦਿਤ

ਏਜੰਸੀ

ਖ਼ਬਰਾਂ, ਪੰਜਾਬ

ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਕੇਜਰੀਵਾਲ ਨੇ ਕਿਸਾਨਾਂ ਦਾ ਅਸਲੀ ਸੇਵਾਦਾਰ ਹੋਣ ਦਾ ਸਬੂਤ ਦਿਤਾ : ਭਗਵੰਤ ਮਾਨ

image

ਚੰਡੀਗੜ੍ਹ, 18 ਦਸੰਬਰ (ਸੁਰਜੀਤ ਸਿੰਘ ਸੱਤੀ):  ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਲੋਂ ਵਿਧਾਨ ਸਭਾ ਦਾ ਇਕ ਰੋਜ਼ਾ ਇਜਲਾਸ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਕੇ ਅਰਵਿੰਦ ਕੇਜਰੀਵਾਲ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਕੇ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਨੂੰ ਕਰਾਰਾ ਜਵਾਬ ਦਿਤਾ ਹੈ। ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵਲੋਂ ਦਿੱਲੀ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਵਿਰੁਧ ਸੰਕਲਪ ਪੱਤਰ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਸਹੀ ਸਮੇਂ ਉਤੇ ਕਰਾਰੀ ਚੋਟ ਮਾਰੀ ਹੈ। 
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਪਾੜ੍ਹਕੇ ਮੋਦੀ ਸਰਕਾਰ ਨੂੰ ਸਿੱਧਾ ਤੇ ਸਪੱਸ਼ਟ ਸੁਨੇਹਾ ਦਿਤਾ ਹੈ ਕਿ ਅੰਨਦਾਤਾ ਲਈ ਆਮ ਆਦਮੀ ਪਾਰਟੀ (ਆਪ) ਕਿਸੇ ਵੀ ਹੱਦ ਤਕ ਜਾਵੇਗੀ, ਪ੍ਰੰਤੂ ਨਾ ਕਿਸੇ ਦਬਾਅ ਦੀ ਪ੍ਰਵਾਹ ਕਰੇਗੀ ਅਤੇ ਨਾ ਹੀ ਝੁਕੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਸੜਕਾਂ ਤੋਂ ਲੈ ਕੇ ਸੰਸਦ ਤਕ ਅਵਾਜ਼ ਬੁਲੰਦ ਕਰਦੀ ਆ ਰਹੀ ਹੈ। ਹਰ ਵਕਤ ਕਿਸਾਨਾਂ ਨਾਲ ਡਟਕੇ ਖੜ੍ਹੀ ਹੈ। ਭਵਿੱਖ ਵਿਚ ਵੀ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਖੇਤੀ ਕਾਨੂੰਨਾਂ ਵਿਰੁਧ ਸਿੱਧਾ ਅਤੇ ਸਪੱਸ਼ਟ ਸਟੈਂਡ ਰਖਿਆ ਹੈ ਜਦੋਂ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਅੱਜ ਤਕ ਦੋਗਲੀ ਨੀਤੀ ਉੱਤੇ ਚਲਦਾ ਆ ਰਿਹਾ ਹੈ।