ਸਾਬਕਾ CM ਚਰਨਜੀਤ ਸਿੰਘ ਚੰਨੀ ਪਰਤੇ ਪੰਜਾਬ: ਵਿਦੇਸ਼ ਤੋਂ ਪਰਤਦਿਆਂ ਹੀ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਪਰਤਣ 'ਤੇ ਉਨ੍ਹਾਂ ਨੇ ਫਿਲਹਾਲ ਸਿਆਸੀ ਤੌਰ 'ਤੇ ਕੋਈ ਸਰਗਰਮੀ ਨਹੀਂ ਦਿਖਾਈ ਹੈ।
Former CM Charanjit Singh Channi returns to Punjab: Meets Priyanka Gandhi while returning from abroad
ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪੰਜਾਬ ਪਰਤ ਆਏ ਹਨ। ਉਹ ਆਪਣੀਆਂ ਅੱਖਾਂ ਦੇ ਇਲਾਜ ਲਈ ਪਿਛਲੇ ਕਈ ਮਹੀਨਿਆਂ ਤੋਂ ਵਿਦੇਸ਼ ਵਿੱਚ ਮੌਜੂਦ ਸੀ। ਪੰਜਾਬ ਪਰਤਣ 'ਤੇ ਉਨ੍ਹਾਂ ਨੇ ਫਿਲਹਾਲ ਸਿਆਸੀ ਤੌਰ 'ਤੇ ਕੋਈ ਸਰਗਰਮੀ ਨਹੀਂ ਦਿਖਾਈ ਹੈ।
ਚਰਨਜੀਤ ਸਿੰਘ ਚੰਨੀ ਨੇ ਭਾਰਤ ਪਰਤਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਨੂੰ ਇਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।