ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ IT ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ

ਏਜੰਸੀ

ਮਨੋਰੰਜਨ, ਪੋਸਟਰ ਰਿਵੀਲ

ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ

Punjabi singer Ranjit Bawa's house being raided by the IT department

 

ਮੁਹਾਲੀ: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਹਨਾਂ ਵਿੱਚੋਂ ਇਕ ਉਹਨਾਂ ਦੇ ਪੀ.ਏ. ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ |

ਇਸ ਦੇ ਨਾਲ ਹੀ ਰਣਜੀਤ ਬਾਵਾ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਸਵੇਰੇ ਮੋਹਾਲੀ ਦੇ ਸੈਕਟਰ 104 ਸਥਿਤ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦਾ ਮੋਹਾਲੀ 'ਚ ਤਾਜ ਟਾਵਰ 'ਚ ਫਲੈਟ ਹੈ। ਐਨਆਈਏ ਦੀ ਇਸ ਅਚਨਚੇਤ ਛਾਪੇਮਾਰੀ ਦੌਰਾਨ ਸੀਆਰਪੀਐਫ ਦੇ ਜਵਾਨ ਵੀ ਪਹੁੰਚ ਗਏ ਸਨ।

NIA ਦੀ ਟੀਮ ਪੂਰੀ ਸੁਰੱਖਿਆ ਦੇ ਵਿਚਕਾਰ ਸਵੇਰੇ ਇੱਥੇ ਪਹੁੰਚੀ। ਇੱਥੇ ਟੀਮ ਨੇ ਕੰਵਰ ਗਰੇਵਾਲ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਗੈਂਗਸਟਰਾਂ ਦੀ ਦਖਲਅੰਦਾਜ਼ੀ 'ਤੇ ਸਵਾਲ ਉੱਠ ਰਹੇ ਹਨ। ਇਸ ਦੇ ਨਾਲ ਹੀ NIA ਗਾਇਕ ਤੋਂ ਇਹ ਜਾਣਕਾਰੀ ਜੁਟਾਉਣ ਵਿੱਚ ਲੱਗੀ ਹੋਈ ਹੈ ਕਿ ਗਾਇਕਾਂ ਦੇ ਗੈਂਗਸਟਰਾਂ ਨਾਲ ਸਬੰਧ ਕਿਵੇਂ ਪੈਦਾ ਹੋਏ। ਉਨ੍ਹਾਂ ਦੇ ਇੱਕ ਦੂਜੇ ਨਾਲ ਕੀ ਸਬੰਧ ਹਨ? ਇਸ ਦੇ ਨਾਲ ਹੀ ਉਨ੍ਹਾਂ ਨੂੰ ਗੈਂਗਸਟਰਾਂ ਤੋਂ ਕਿਸ ਤਰ੍ਹਾਂ ਦੀਆਂ ਧਮਕੀਆਂ ਮਿਲਦੀਆਂ ਹਨ।