Crime News: ਕਪੂਰਥਲਾ ਦੇ ਮੰਦਰ 'ਚ ਔਰਤ ਦਾ ਕਤਲ, ਨਸ਼ੇੜੀ ਵਿਅਕਤੀ ਨੂੰ ਮੰਦਿਰ ਵਿਚ ਜਾਣ ਤੋਂ ਰੋਕਣ 'ਤੇ ਹੋਈ ਵਾਰਦਾਤ 

ਏਜੰਸੀ

ਖ਼ਬਰਾਂ, ਪੰਜਾਬ

ਜਦੋਂ ਔਰਤ ਨੇ ਨਸ਼ੇ ਦੀ ਹਾਲਤ 'ਚ ਦੋਸ਼ੀ ਦੇ ਮੰਦਰ 'ਚ ਦਾਖਲ ਹੋਣ ਦਾ ਵਿਰੋਧ ਕੀਤਾ ਤਾਂ ਉਸ ਨੇ ਕਥਿਤ ਤੌਰ 'ਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ

Sarita Devi

Crime News - ਪੰਜਾਬ ਦੇ ਕਪੂਰਥਲਾ ਜ਼ਿਲੇ ਦੇ ਇਕ ਮੰਦਰ ਵਿਚ ਇਕ ਮਹਿਲਾ ਸ਼ਰਧਾਲੂ ਦਾ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ ਸਰਿਤਾ ਦੇਵੀ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਸੋਮਵਾਰ ਰਾਤ ਉਸ ਦੀ ਹੱਤਿਆ ਕਰ ਦਿੱਤੀ ਗਈ ਕਿਉਂਕਿ ਉਹ ਅਕਸਰ ਦੋਸ਼ੀ ਦੇ ਮੰਦਰ ਵਿਚ ਦਾਖਲ ਹੋਣ ਦਾ ਵਿਰੋਧ ਕਰਦੀ ਸੀ।

ਦੋਸ਼ੀ ਵਿਅਕਤੀ ਨਸ਼ੇ ਦੀ ਹਾਲਤ 'ਚ ਮੰਦਰ 'ਚ ਦਾਖਲ ਹੁੰਦਾ ਸੀ। ਸਰਿਤਾ ਦੇ ਪਤੀ ਰਾਕੇਸ਼ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਪਤਨੀ ਸਿੱਧਵਾਂ ਪਿੰਡ ਦੋਨਾ ਵਿਚ ਮੰਦਰ ਦੀ ਸੇਵਾ ਸੰਭਾਲ ਕਰਦੀ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਔਰਤ ਨੇ ਨਸ਼ੇ ਦੀ ਹਾਲਤ 'ਚ ਦੋਸ਼ੀ ਦੇ ਮੰਦਰ 'ਚ ਦਾਖਲ ਹੋਣ ਦਾ ਵਿਰੋਧ ਕੀਤਾ ਤਾਂ ਉਸ ਨੇ ਕਥਿਤ ਤੌਰ 'ਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। 

(For more news apart from Punjab News, stay tuned to Rozana Spokesman)