Punjab School Winter Holidays: ਪੰਜਾਬ ਦੇ ਸਕੂਲਾਂ ਵਿਚ ਠੰਢ ਦੀਆਂ ਛੁੱਟੀਆਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School Winter Holidays: ਪੰਜਾਬ ਦੇ ਬੱਚਿਆਂ ਲਈ ਖ਼ੁਸਖ਼ਬਰੀ, ਇਸ ਤਰੀਕ ਤੋਂ ਹੋ ਰਹੀਆਂ ਸਕੂਲਾਂ ਵਿਚ ਠੰਢ ਦੀਆਂ ਛੁੱਟੀਆਂ

Punjab winter vacations school News in punjabi

Punjab School Winter Holidays Vacation Latest News in Punjabi: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ।

ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਢ ਦੇ ਵਧਦੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਣ ਅਤੇ ਸਰਦੀਆਂ ਦੇ ਦਿਨਾਂ ਵਿਚ ਆਰਾਮ ਦੇਣ ਦੇ ਉਦੇਸ਼ ਨਾਲ ਲਿਆ ਹੈ।
ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਵੇਗਾ।

ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਤੁਹਾਨੂੰ ਦੱਸ ਦੇਈਏ ਕਿ ਪੂਰੇ ਪੰਜਾਬ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ ਜਿਸ 'ਤੇ ਇਹ ਹੁਕਮ ਲਾਗੂ ਹੋਣਗੇ। ਇਸ ਦੇ ਨਾਲ ਹੀ ਸਕੂਲ ਦਾ ਸਮਾਂ ਅਤੇ ਸੈਸ਼ਨ 3 ਵਾਰ ਬਦਲਦੇ ਹਨ।

 ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿਚ ਠੰਢ ਨੇ ਜ਼ੋਰ ਫੜ ਲਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਸਵੇਰੇ ਅਤੇ ਰਾਤ ਨੂੰ ਠੰਢ ਪੈ ਰਹੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

(For more news apart from Punjab School Winter Holidays Vacation Latest News in Punjabi, stay tuned to Rozana Spokesman)