ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਇਜਲਾਸ
'ਮਨਰੇਗਾ' ਸਕੀਮ ਨੂੰ ਲੈ ਕੇ ਜਨਵਰੀ ਦੇ ਦੂਜੇ ਹਫ਼ਤੇ ਹੋਵੇਗਾ ਇਜਲਾਸ
Chief Minister Bhagwant Mann calls special session of Punjab Vidhan Sabha
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਵਰੀ ਵਿੱਚ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ..