ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਆਪਣੇ ਪਿੰਡ ਸਤੌਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

Chief Minister Bhagwant Mann reached his village Satoj

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ, ਜਿੱਥੇ ਉਹਨਾਂ ਨੇ ਪਿੰਡ ਵਾਸੀਆਂ ਦਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਵੱਡੀ ਲੀਡ ਦੇਣ ’ਤੇ ਧੰਨਵਾਦ ਕੀਤਾ, ਉੱਥੇ ਹੀ ਜਿੱਤੇ ਹੋਏ ਉਮੀਦਵਾਰਾਂ ਨੂੰ ਵੀ ਥਾਪੜਾ ਦਿੱਤਾ। ਉਹਨਾਂ ਕਿਹਾ ਕਿ ਹੁਣ ਲੋਕਾਂ ਵੱਲੋਂ ਜੋ ਜਿੰਮੇਵਾਰੀ ਦਿੱਤੀ ਗਈ ਹੈ, ਉਸ ਦੇ ਉੱਤੇ ਪੂਰਾ ਖਰਾ ਉਤਰੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਉੱਤੇ ਵੀ ਵੱਡੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨਰੇਗਾ ਦੇ ਪੈਸੇ ਵਿੱਚ ਕਟੌਤੀ ਕਰਨ ਜਾ ਰਹੀ ਹੈ।