‘ਆਪ’ ਲੋਕਸਭਾ ਚੋਣ ‘ਚ ਕਿਸੇ ਪਾਰਟੀ ਨਾਲ ਨਹੀਂ ਕਰੇਗੀ ਤਾਲਮੇਲ : ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟ ਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਸਭਾ ਚੋਣ ਲਈ ਪੰਜਾਬ...
ਬਰਨਾਲਾ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਸਭਾ ਚੋਣ ਲਈ ਪੰਜਾਬ ਵਿਚ ਪਾਰਟੀ ਦੇ ਅਭਿਆਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਇਥੇ ਬਰਨਾਲਾ ਵਿਚ ਰੈਲੀ ਕਰ ਕੇ ਲੋਕਸਭਾ ਚੋਣਾਂ ਦਾ ਬਿਗਲ ਵਜਾਇਆ। ਉਨ੍ਹਾਂ ਨੇ ਕਿਹਾ ਕਿ ਲਾਲਚੀ ਲੋਕ ਪਾਰਟੀ ਨੂੰ ਛੱਡ ਗਏ ਹਨ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ। ‘ਆਪ’ ਲੋਕਸਭਾ ਚੋਣ ਵਿਚ ਕਿਸੇ ਪਾਰਟੀ ਨਾਲ ਤਾਲਮੇਲ ਨਹੀਂ ਕਰੇਗੀ ਅਤੇ ਸਾਰੀਆਂ 13 ਲੋਕਸਭਾ ਸੀਟਾਂ ਉਤੇ ਇਕੱਲੇ ਚੋਣ ਲੜੇਗੀ।
ਕੇਜਰੀਵਾਲ ਨੇ ਸੁਖਪਾਲ ਖਹਿਰਾ ਉਤੇ ਵਧ ਚੜ੍ਹ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਕੁਝ ਲਾਲਚੀ ਨੇਤਾ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਆਪ ਵਿਚ ਕਿਸੇ ਨੇਤਾ ਦੇ ਵਿਅਕਤੀਗਤ ਸਵਾਰਥ ਲਈ ਕੋਈ ਸਥਾਨ ਨਹੀਂ ਹੈ। ਜਨਤਾ ਅਤੇ ਪਾਰਟੀ ਦੀ ਜਗ੍ਹਾ ਕਿਸੇ ਨੇਤਾ ਦੇ ਵਿਅਕਤੀਗਤ ਸਵਾਰਥ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਭਾਜਪਾ ਉਤੇ ਵੀ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ।
ਕੇਜਰੀਵਾਲ ਸੰਗਰੂਰ ਦੇ ਰੇਲਵੇ ਸਟੇਸ਼ਨ ਉਤੇ ਬਰਨਾਲਾ ਰੈਲੀ ਵਿਚ ਸ਼ਿਰਕਤ ਕਰਨ ਲਈ ਸ਼ਤਾਬਦੀ ਐਕਸਪ੍ਰੈੱਸ ਟਰੇਨ ‘ਤੇ ਪਹੁੰਚੇ। ਇੱਥੋਂ ਉਹ ਬਰਨਾਲਾ ਲਈ ਰਵਾਨਾ ਹੋਏ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਜਿਸ ਤਰ੍ਹਾਂ ਤੋਂ ਆਮ ਆਦਮੀ ਪਾਰਟੀ ਨੇ ਚੰਗੇ-ਚੰਗੇ ਕੰਮ ਕੀਤੇ ਹਨ, ਉਸੇ ਤਰ੍ਹਾਂ ਪੰਜਾਬ ਦੀ ਵੀ ਤਸਵੀਰ ਬਦਲਣ ਲਈ ਆਮ ਆਦਮੀ ਪਾਰਟੀ ਦੇ ਕੋਲ ਦੂਰਦਰਸ਼ੀ ਸੋਚ ਹੈ। ਦਿੱਲੀ ਦੇ ਵਿਕਾਸ ਮਾਡਲ ਨੂੰ ਲੈ ਕੇ ਹੀ ਆਮ ਆਦਮੀ ਪਾਰਟੀ ਲੋਕਸਭਾ ਚੋਣ ਦੇ ਦੌਰਾਨ ਪੰਜਾਬ ਵਿਚ ਉਤਰੇਗੀ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਲਈ ਫ਼ਿਲਹਾਲ ਕਿਸੇ ਵੀ ਪ੍ਰਕਾਰ ਤੋਂ ਕਿਸੇ ਹੋਰ ਪਾਰਟੀ ਨਾਲ ਗੰਢ-ਜੋੜ ਨਹੀਂ ਕਰ ਰਹੀ ਹੈ। ਆਮ ਆਦਮੀ ਪਾਰਟੀ ਸਾਰੀਆਂ ਸੀਟਾਂ ਉਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਕੱਲ ਕੋਲਕਾਤਾ ਵਿਚ ਵੀ ਸਾਰੀਆਂ ਭਾਜਪਾ ਵਿਰੋਧੀ ਪਾਰਟੀਆਂ ਇਕਜੁੱਟ ਹੋਈਆਂ। ਸਾਰੀਆਂ ਵਿਰੋਧੀ ਪਾਰਟੀਆਂ ਨੇ ਇਕ ਜੁੱਟਤਾ ਦਾ ਫ਼ੈਸਲਾ ਲਿਆ ਹੈ, ਤਾਂਕਿ ਆਗਾਮੀ ਲੋਕਸਭਾ ਚੋਣਾਂ ਵਿਚ ਭਾਜਪਾ ਮੁਕਤ ਭਾਰਤ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਗੰਢ-ਜੋੜ ਤੋਂ ਦੁਖੀ ਸੀ, ਉਥੇ ਹੀ ਹੁਣ ਕਾਂਗਰਸ ਦੀ ਸਰਕਾਰ ਨੇ ਵੀ ਅਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਨੇ ਸੱਤਾ ਹਾਸਲ ਕੀਤੀ ਅਤੇ ਹੁਣ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ। ਇਸ ਮੌਕੇ ਉਤੇ ਵਿਧਾਨ ਸਭਾ ਵਿਚ ਵਿਰੋਧੀ ਧੜੇ ਦੇ ਨੇਤਾ ਹਰਪਾਲ ਸਿੰਘ ਚੀਮਾ, ਸਾਂਸਦ ਭਗਵੰਤ ਮਾਨ, ਵਿਧਾਇਕ ਅਮਨ ਅਰੋੜਾ ਆਦਿ ਮੌਜੂਦ ਸਨ।