ਅਵਾਰਾ ਪਸ਼ੂਆਂ ਤੋਂ ਤੰਗ ਆ ਕੇ ਪਿੰਡ ਦੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਕਾਰਾ, ਚੁੱਕਿਆ ਇਹ ਕਦਮ!

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ...

Ferozepur stray animals

ਫਿਰੋਜ਼ਪੁਰ: ਸਰਕਾਰਾਂ ਵਲੋਂ ਗਲੀਆਂ-ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ’ਤੇ ਲਗਾਮ ਨਾ ਕੱਸਣ ਕਾਰਨ ਸੂਬੇ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ ਕਿਉਂਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਹਰ ਤੀਜੇ ਦਿਨ ਕੋਈ ਨਾ ਕੋਈ ਵੱਡਾ ਹਾਦਸਾ ਵਾਪਰਿਆ ਹੁੰਦਾ ਹੈ, ਜਿਸ ਕਾਰਨ ਕਈ ਵਾਰ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੇ ਗ੍ਰਹਿ ਜ਼ਿਲੇ ਪਟਿਆਲਾ ’ਚ ਪਿਛਲੇ ਇਕ ਮਹੀਨੇ ਦੌਰਾਨ ਅਜਿਹੇ ਹਾਦਸਿਆਂ ’ਚ 4 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਇਸੇ ਸਾਲ ਅਗਸਤ ਮਹੀਨੇ ਦੌਰਾਨ ਸੰਗਰੂਰ ’ਚ ਅਜਿਹੇ ਹਾਦਸਿਆਂ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਅੰਦਾਜ਼ੇ ਮੁਤਾਬਕ ਸੂਬੇ ’ਚ ਕਰੀਬ 1.1 ਲੱਖ ਅਵਾਰਾ ਪਸ਼ੂ ਸੜਕਾਂ ’ਤੇ ਖੁੱਲ੍ਹੇਆਮ ਘੁੰਮ ਰਹੇ ਹਨ। ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਦੇ ਕਿਸਾਨ ਸੜਕਾਂ ’ਤੇ ਫਿਰ ਰਹੇ ਆਵਾਰਾ ਪਸ਼ੂਆਂ ਤੋਂ ਬਹੁਤ ਜ਼ਿਆਦਾ ਪਰੇਸ਼ਾਨ ਹੈ। ਇਸੇ ਪਰੇਸ਼ਾਨੀ ਦੇ ਸਦਕਾ ਸਾਰੇ ਕਿਸਾਨਾਂ ਨੇ ਉਕਤ ਪਸ਼ੂਆਂ ਨੂੰ ਟਰਾਲੀਆਂ ’ਚ ਭਰ ਕੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਛੱਡ ਦਿੱਤਾ ਅਤੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨਂ ਨੇ ਦੱਸਿਆ ਕਿ ਸੜਕਾਂ ’ਤੇ ਫਿਰ ਰਹੇ ਲਾਵਾਰਸ ਪਸ਼ੂ ਉਨ੍ਹਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕਰ ਰਹੇ ਹਨ। ਦੂਜੇ ਪਾਸੇ ਸਰਕਾਰ ਜਨਤਾ ਤੋਂ ਗਊ ਸੈਂਸ ਦੇ ਨਾਂ ’ਤੇ ਵੱਡੀ ਗਿਣਤੀ ’ਚ ਟੈਕਸ ਵਸੂਲ ਕਰ ਰਹੀ ਹੈ ਪਰ ਉਕਤ ਪਸ਼ੂਆਂ ਨੂੰ ਸੰਭਾਲਣ ਦੇ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਇਨ੍ਹਾਂ ਪਸ਼ੂਆਂ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਆਵਾਰਾ ਪਸ਼ੂ ਸਾਡੇ ਪਿੰਡ ਦੀ 2200 ਏਕੜ ਤੋਂ ਫਸਲ ਤੋਂ 300 ਏਕੜ ਫਸਲ ਖਰਾਬ ਕਰ ਚੁੱਕੇ ਹਨ।

ਝੁੰਡਾਂ ਦੇ ਝੁੰਡ ਬਣਾ ਕੇ ਪਸ਼ੂ ਕਿਸਾਨਾਂ ਦੇ ਖੇਤਾਂ ’ਚ ਦਾਖਲ ਹੋ ਕੇ ਉਨ੍ਹਾਂ ਦੀਆਂ ਫ਼ਸਲਾਂ ਨੂੰ ਵੱਡੇ ਪੱਧਰ ’ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਨੂੰ ਆਪਣੇ ਖੇਤਾਂ ਦੀ ਰਾਖੀ ਲਈ ਪੈ ਰਹੀ ਅੱਤ ਦੀ ਸਰਦੀ ’ਚ ਰਾਤਾਂ ਵੀ ਗੁਜ਼ਾਰਨੀਆਂ ਪੈਂਦੀਆਂ ਹਨ, ਜਿਸ ਕਾਰਨ ਉਨ੍ਹਾਂ ਪਸ਼ੂਆਂ ਨੂੰ ਟਰਾਲੀ ’ਚ ਲੱਦ ਕੇ ਡੀ.ਸੀ. ਦਫਤਰ ਛੱਡ ਦਿੱਤਾ। ਪੰਜਾਬ ਵਿਚ ਅਵਾਰਾ ਪਸ਼ੂਆਂ ਖਾਸ ਕਰਕੇ ਗਾਵਾਂ ਦਾ ਮਸਲਾ ਬਹੁਤ ਗੰਭੀਰ ਹੋ ਗਿਆ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਉਥੇ ਹਰ ਰੋਜ਼ ਸੜਕ ਹਾਦਸੇ ਵਾਪਰ ਰਹੇ ਹਨ।

ਇੱਕ ਅਨੁਮਾਨ ਮੁਤਾਬਿਕ ਅਵਾਰਾ ਪਸ਼ੂਆਂ ਕਾਰਨ ਸੜਕਾਂ ਉ¤ਪਰ ਪੰਜਾਬ ’ਚ ਹਰ ਤੀਜੇ ਦਿਨ ਇੱਕ ਮੌਤ ਹੋ ਰਹੀ ਹੈ। ਇਸ ਸਮੇਂ ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਗਿਣਤੀ ਲੱਖਾਂ ਵਿਚ ਪਹੁੰਚ ਚੁੱਕੀ ਹੈ। ਸੜਕਾਂ ਉ¤ਪਰ ਆਵਾਰਾ ਘੁੰਮ ਰਹੀਆਂ ਸਿਰਫ ਗਾਵਾਂ ਦੀ ਗਿਣਤੀ ਹੀ 1 ਲੱਖ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਆਵਾਰਾ ਪਸ਼ੂਆਂ ਕਾਰਨ ਜਨ ਜੀਵਨ ਵਿਚ ਵੀ ਭਾਰੀ ਖਲਲ ਪੈ ਰਿਹਾ ਹੈ।

ਕਿਸਾਨਾਂ ਦੇ ਨਾਲ-ਨਾਲ ਬਜ਼ਾਰਾਂ ਵਿਚ ਦੁਕਾਨਦਾਰ ਵੀ ਦੁਖੀ ਹਨ। ਸਰਕਾਰ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢ ਰਹੀ। ਭਾਵੇਂ ਪੰਜਾਬ ਵਿਚ ਲੋਕਾਂ ਤੋਂ ਗਊ ਟੈਕਸ ਵਸੂਲਿਆ ਜਾ ਰਿਹਾ ਹੈ, ਪ੍ਰੰਤੂ ਗਊਆਂ ਦੀ ਸਾਂਭ-ਸੰਭਾਲ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਜਾ ਰਹੇ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।