ਪੇਂਡੂ ਵਿਕਾਸ ਫ਼ੰਡ ’ਚ ਕਟੋਤੀ ਕਰ ਕੇ ਲੋਕਾਂ ਨਾਲ ਧੱਕਾ ਕਰ ਰਹੀ ਹੈ ਮੋਦੀ ਸਰਕਾਰ : ਆਪ
ਕਿਹਾ ਮੋਦੀ ਸਰਕਾਰ ਕੇਂਦਰੀ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।
Bhagwant mann
ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ) : ਕੇਂਦਰ ਸਰਕਾਰ ਵਲੋਂ ਪੰਜਾਬ ਦੇ ਆਰਡੀਐਫ ’ਚ 2 ਫ਼ੀ ਸਦੀ ਦੀ ਕਟੌਤੀ ਕੀਤੇ ਜਾਣ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਵਿਚ ਜਾਣਬੁੱਝ ਕੇ 2 ਫ਼ੀ ਸਦੀ ਕਟੌਤੀ ਕਰ ਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮਾਲੀਆ ਵਿਚ ਲਗਭਗ 800 ਕਰੋੜ ਰੁਪਏ ਦੀ ਕਮੀ ਆਵੇਗੀ ਅਤੇ ਪੇਂਡੂ ਖੇਤਰ ਵਿਚ ਹੋਣ ਵਾਲੇ ਲੋਕ ਕਲਿਆਣ ਦੇ ਕੰਮਾਂ ਵਿਚ ਰੁਕਾਵਟਾਂ ਪੈਦਾ ਹੋਣਗੀਆਂ।