ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਡਟੇ 2 ਹੋਰ ਕਿਸਾਨਾਂ ਦੀ ਹੋਈ ਮੌਤ
ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸਨ।
ਨਵੀਂ ਦਿੱਲੀ- ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਕਿਸਾਨਾਂ ਦਾ ਅੱਜ 56 ਵਾਂ ਦਿਨ ਹੈ। ਇਸ ਦੇ ਚਲਦੇ ਸਰਕਾਰ ਤੇ ਕਿਸਾਨਾਂ ਵਿਚਾਲੇ ਇਸ ਮੁੱਦੇ 'ਤੇ 9 ਬੈਠਕਾਂ ਹੋ ਚੁੱਕੀਆਂ ਹਨ ਤੇ 10 ਵੇਂ ਗੇੜ ਦੀ ਮੀਟਿੰਗ ਅੱਜ ਹੋ ਰਹੀ ਹੈ। ਇਸ ਦੇ ਚਲਦੇ ਅੱਜ 2 ਹੋਰ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਕ ਹੋਰ ਅੰਦੋਲਨਕਾਰੀ ਕਿਸਾਨ ਦੀ ਗਈ ਜਾਨ
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਟਿਕਰੀ ਬਾਰਡਰ ਦਿੱਲੀ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਹੈ। ਉਹ ਪਿੰਡ ਤੂੰਗਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਮੈਂਬਰ ਸੀ।
ਬਿਮਾਰ ਹੋਣ ਨਾਲ ਇੱਕ ਕਿਸਾਨ ਦੀ ਹੋਈ ਮੌਤ
ਦਿੱਲੀ ਦੇ ਟਿਕਰੀ ਬਾਰਡਰ ਵਿਖੇ ਧੂਰੀ ਨੇੜਲੇ ਪਿੰਡ ਬੁੱਗਰਾ ਦੇ ਕਿਸਾਨ ਬਲਦੇਵ ਸਿੰਘ ਦੀ ਅੰਦੋਲਨ ਵਿਚ ਬਿਮਾਰ ਪੈਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਇਹ ਕਿਸਾਨ ਬਲਦੇਵ ਸਿੰਘ ਕਿਸਾਨ ਜਥੇਬੰਦੀ ਉਗਰਾਹਾਂ ਦਾ ਮੈਂਬਰ ਸੀ।