ਪੰਜਾਬ ਵਿਧਾਨ ਸਭਾ ਚੋਣਾਂ: ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।
PHOTO
ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਨੇ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।
ਅਕਾਲੀ ਦਲ ਨਾਲ ਗਠਜੋੜ ਪਿੱਛੋਂ ਬਸਪਾ ਦੇ ਹਿੱਸੇ 20 ਵਿਧਾਨ ਸਭਾ ਸੀਟਾਂ ਆਈਆਂ ਹਨ, ਜਿਨ੍ਹਾਂ ਵਿੱਚੋਂ ਅੱਜ 14 ਸੀਟਾਂ ‘ਤੇ ਉਮੀਦਵਾਰ ਐਲਾਨੇ ਗਏ ਹਨ। ਉਮੀਦਵਾਰਾਂ ਦਾ ਐਲਾਨ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਤੇ ਰਣਧੀਰ ਸਿੰਘ ਬੈਨੀਵਾਲ ਦੇ ਨਿਰਦੇਸ਼ਾਂ ਮੁਤਾਬਕ ਕੀਤਾ ਗਿਆ ਹੈ।