ED ਦੀ ਕਾਰਵਾਈ ਖ਼ਿਲਾਫ਼ ਕਾਂਗਰਸ ਨੇ ਕੀਤਾ ਚੋਣ ਕਮਿਸ਼ਨ ਦਾ ਰੁਖ਼
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਖਿਲਾਫ਼ ਕਾਂਗਰਸ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਈਡੀ ਦੀ ਛਾਪੇਮਾਰੀ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਖਿਲਾਫ਼ ਕਾਂਗਰਸ ਵਲੋਂ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ। ਦਰਅਸਲ ਕਾਂਗਰਸ ਦੇ ਵਫਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ।
ECI
ਕਾਂਗਰਸ ਦਾ ਕਹਿਣਾ ਹੈ ਕਿ ਈਡੀ ਦੀ ਇਹ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਇਸ ਲਈ ਇਸ ਸਬੰਧੀ ਈਡੀ ਨੂੰ ਆਦੇਸ਼ ਜਾਰੀ ਕੀਤੇ ਜਾਣ। ਕਾਂਗਰਸ ਵਲੋਂ ਰਣਦੀਪ ਸੁਰਜੇਵਾਲਾ, ਅਭਿਸ਼ੇਕ ਮਨੁ ਸਿੰਘਵੀ ਅਤੇ ਹਰੀਸ਼ ਚੌਧਰੀ ਸਣੇ ਕਈ ਆਗੂ ਚੋਣ ਕਮਿਸ਼ਨ ਕੋਲ ਪਹੁੰਚੇ ਹਨ।
CM Channi
ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਛਾਪਿਆਂ ਜ਼ਰੀਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਕਸ ਅਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਅਪਣੇ ਪੱਧਰ ’ਤੇ ਮਾਮਲੇ ਦੀ ਜਾਣਕਾਰੀ ਲੈ ਕੇ ਸੁਣਵਾਈ ਦਾ ਭਰੋਸਾ ਦਿੱਤਾ ਹੈ।
Enforcement Directorate
ਕਾਂਗਰਸ ਆਗੂ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਮਿਲੀਆਂ ਹੋਈਆਂ ਹਨ ਅਤੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚੋਣਾਂ ਦੀ ਹਾਰ ਸਾਹਮਣੇ ਦੇਖ ਕੇ ਭਾਜਪਾ ਕਾਂਗਰਸ ਨੂੰ ਬਦਨਾਮ ਕਰਨ ਦੀ ਰਾਹ ’ਤੇ ਤੁਰੀ ਹੋਈ ਹੈ। ‘ਆਪ’ ਅਤੇ ਭਾਜਪਾ ਵਲੋਂ ਪੰਜਾਬ ਅਤੇ ਪੰਜਾਬੀਅਤ ਉੱਤੇ ਹਮਲਾ ਬੋਲਿਆ ਜਾ ਰਿਹਾ ਹੈ।