ਮੁੰਬਈ ਦੌਰੇ ‘ਤੇ ਜਾਣਗੇ CM ਭਗਵੰਤ ਮਾਨ, ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਦੇਣਗੇ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦੇ ਦੌਰੇ 'ਤੇ ਗਏ ਸਨ।

CM bhagwant mann

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ 23 ਅਤੇ 24 ਜਨਵਰੀ ਨੂੰ 2 ਦਿਨਾਂ ਦੇ ਮੁੰਬਈ ਦੌਰੇ ‘ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ 23 ਜਨਵਰੀ ਨੂੰ ਮੁੰਬਈ ਵਿੱਚ ਮੀਟਿੰਗ ਲਈ ਸੱਦਾ ਦਿੱਤਾ ਹੈ। ਉਹ ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਕਹਿਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਚੇਨਈ ਅਤੇ ਹੈਦਰਾਬਾਦ ਦੇ ਦੌਰੇ 'ਤੇ ਗਏ ਸਨ। ਇਸ ਦੌਰਾਨ ਉਹਨਾਂ ਨੇ ਚੇਨਈ ਅਤੇ ਹੈਦਰਾਬਾਦ ਦੇ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕਿਹਾ ਸੀ ਅਤੇ ਨਾਲ ਹੀ ਸਰਕਾਰ ਵੱਲੋਂ ਪੂਰੀਆਂ ਸਹੂਲਤਾਂ ਦੇਣ ਦਾ ਵੀ ਭਰੋਸਾ ਕੀਤਾ ਸੀ।

ਹੋਰ  ਵੀ ਪੜ੍ਹੋ-  ਰੀ-ਅਪੀਅਰ ਅਤੇ ਫੇਲ੍ਹ ਹੋਣ ਵਾਲਿਆਂ ਨੂੰ ਦਿੱਤਾ ਸੁਨਿਹਰੀ ਮੌਕਾ, ਪੜ੍ਹੋ ਪੇਪਰ ਲਈ ਕਿੰਨੀ ਦੇਣੀ ਹੋਵੇਗੀ ਫ਼ੀਸ

ਸੀਐਮ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਕਰਨ ਵਾਲੀਆਂ ਸਨਅਤੀ ਇਕਾਈਆਂ ਨੂੰ ‘ਸਿੰਗਲ ਵਿੰਡੋ ਸਿਸਟਮ’ ਉਪਲਬਧ ਕਰਵਾਇਆ ਜਾਵੇਗਾ, ਜਿਸ ਤਹਿਤ ਉਦਯੋਗਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਕਲੀਅਰੈਂਸ ਲੈਣ ਦੀ ਲੋੜ ਨਹੀਂ ਪਵੇਗੀ।