ਅਬੋਹਰ 'ਚ HDFC ਬੈਂਕ ਦੇ ਕੈਸ਼ੀਅਰ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਥਰੂਮ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

A cashier of HDFC Bank committed suicide in Abohar.

ਅਬੋਹਰ ਵਿਚ ਐਚਡੀਐਫ਼ਸੀ ਬੈਂਕ ਵਿਚ ਕੰਮ ਕਰਦੇ 26 ਸਾਲਾ ਕੈਸ਼ੀਅਰ ਗੁਰਵਿੰਦਰ ਮੋਂਗਾ ਨੇ ਬੀਤੀ ਰਾਤ ਆਪਣੇ ਘਰ ਦੇ ਬਾਥਰੂਮ ਵਿੱਚ ਫਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਬਰਾਂਚ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਰਾਤ ਕਰੀਬ 11 ਵਜੇ ਸ਼ਹਿਰ ਤੋਂ ਕਾਰ ਦੀ ਸਰਵਿਸ ਕਰਵਾ ਕੇ ਘਰ ਪਰਤਿਆ ਸੀ ਅਤੇ ਸੌਂ ਗਿਆ। ਰਾਤ ਕਰੀਬ 3:30 ਵਜੇ ਜਦੋਂ ਉਹ ਬਾਥਰੂਮ ਗਿਆ ਤਾਂ ਉਸ ਨੇ ਦਰਵਾਜ਼ਾ ਅੰਦਰੋਂ ਬੰਦ ਦੇਖਿਆ।

ਜਦੋਂ ਕਾਫ਼ੀ ਸਮਾਂ ਖੜਕਾਉਣ ਦੇ ਬਾਵਜੂਦ ਕੋਈ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਸਿਲੰਡਰ ਨਾਲ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਨ੍ਹਾਂ ਦਾ ਬੇਟਾ ਅੰਦਰ ਪੱਖੇ ਨਾਲ ਲਟਕਦਾ ਮਿਲਿਆ। ਉਸ ਨੇ ਦੱਸਿਆ ਕਿ ਗੁਰਵਿੰਦਰ ਦਾ ਅਜੇ ਵਿਆਹ ਨਹੀਂ ਹੋਇਆ ਸੀ।

ਪਰਿਵਾਰਕ ਮੈਂਬਰਾਂ ਨੇ ਤੁਰੰਤ 112 ਹੈਲਪਲਾਈਨ 'ਤੇ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਅਮਰੀਕ ਸਿੰਘ ਅਤੇ ਪੱਪੂ ਰਾਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਾਰਨ ਮਾਨਸਿਕ ਤਣਾਅ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

Update Here