Supreme Court News: ਬਲਵੰਤ ਸਿੰਘ ਰਾਜੋਆਣਾ ਮਾਮਲੇ ’ਤੇ 18 ਮਾਰਚ ਨੂੰ ਹੋਵੇਗੀ ਸੁਣਵਾਈ

ਏਜੰਸੀ

ਖ਼ਬਰਾਂ, ਪੰਜਾਬ

Supreme Court News: ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖ਼ਰੀ ਮੌਕਾ ਦਿਤਾ

Balwant Singh Rajoana case to be heard on March 18

 

Supreme Court News: ਕੇਂਦਰ ਦੀ ਬੇਨਤੀ ’ਤੇ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦਿਤਾ ਹੈ, ਜਿਸ ਵਿਚ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਉਸ ਨੂੰ ਦਿਤੀ ਗਈ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖ਼ਰੀ ਮੌਕਾ ਦਿਤਾ ਹੈ ਅਤੇ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਤੈਅ ਕੀਤੀ ਹੈ।

ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਮਾਮਲਾ ਸੰਵੇਦਨਸ਼ੀਲ ਹੈ ਕਿਉਂਕਿ ਇਹ ਇਕ ਮੌਜੂਦਾ ਮੁੱਖ ਮੰਤਰੀ ਦੇ ਕਤਲ ਨਾਲ ਸਬੰਧਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਮੈਰਿਟ ਦੇ ਆਧਾਰ ’ਤੇ ਸੁਣਵਾਈ ਕਰਾਂਗੇ। 2007 ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।