ਸ੍ਰੀ ਦਰਬਾਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਨੌਜਵਾਨ ਨੇ ਹੱਥ ਜੋੜ ਮੁੜ ਮੰਗੀ ਮੁਆਫ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹ ਮਰਿਆਦਾ ਤੋਂ ਅਣਜਾਣ ਸੀ- ਨੌਜਵਾਨ

The youth who violated the etiquette at Sri Darbar Sahib again apologized with folded hands.

ਨਵੀਂ ਦਿੱਲੀ: ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਮੁਸਲਿਮ ਨੌਜਵਾਨ ਨੇ ਫਿਰ ਮੁਆਫ਼ੀ ਮੰਗ ਲਈ ਹੈ। ਉਸ ਨੇ ਦਲੀਲ ਦਿੱਤੀ ਕਿ ਉਹ ਮਰਿਆਦਾ ਤੋਂ ਅਣਜਾਣ ਸੀ। ਹਾਲ ਹੀ ਵਿਚ ਜਾਰੀ ਕੀਤੀ ਗਈ ਵੀਡੀਓ ਵਿਚ ਨੌਜਵਾਨ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੌਜਵਾਨ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ।