ਤਰਨਤਾਰਨ ‘ਚ ਦੋ ਦੋਸਤਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਦੋਸ਼ੀਆਂ ਦੀ ਭਾਲ ਜਾਰੀ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਰਨਤਾਰਨ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਗੁਰਦੁਆਰਾ ਬੀਬੀ ਭਾਨੀ ਦੇ ਨੇੜੇ ਦੋਹਰੇ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ। ਦੋ ਨੌਜਵਾਨਾਂ ਦਾ...

Murder Case

ਤਰਨਤਾਰਨ : ਤਰਨਤਾਰਨ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਗੁਰਦੁਆਰਾ ਬੀਬੀ ਭਾਨੀ ਦੇ ਨੇੜੇ ਦੋਹਰੇ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ। ਦੋ ਨੌਜਵਾਨਾਂ ਦਾ ਬੇਹਰਿਮੀ ਨਾਲ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਨੌਜਵਾਨ ਆਪਸ ਵਿੱਚ ਦੋਸਤ ਸਨ।

ਮ੍ਰਿਤਕਾਂ ਦੀ ਪਛਾਣ ਲਖਵਿੰਦਰ ਸਿੰਘ ਲਾਡੀ ਤੇ ਜੁਗਰਾਜ ਸਿੰਘ ਵੱਜੋਂ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਰ ਇਸ ਦੋਹਰੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੌਣ ਸੀ ਤੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ।