ਫ਼ਰੀਦਕੋਟ- ਬਰਗਾੜੀ ਜਾਂਚ ਮਾਮਲੇ 'ਚ CBI ਨੂੰ ਵੱਡਾ ਝਟਕਾ ਲੱਗਿਆ, ਦੱਸ ਦਈਏ ਕਿ CBI ਵਲੋਂ ਸੁਪ੍ਰੀਮ ਕੋਰਟ ‘ਚ ਬਰਗਾੜੀ ਮਾਮਲੇ ਦੀ ਮੁੜ ਜਾਂਚ ਲਈ ਪਟੀਸ਼ਨ ਪਾਈ ਗਈ ਸੀ। ਜਿਸ ਨੂੰ ਸੁਪਰੀਮ ਕੋਰਟ ਵਲੋਂ ਖਾਰਿਜ ਕਰ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵਲੋਂ ਬਣਾਈ ਗਈ SIT ਇਸ ਮਾਮਲੇ ਦੀ ਜਾਂਚ ਕਰੇਗੀ।
ਤੁਹਾਨੂੰ ਦੱਸ ਦਈਏ ਕਿ CBI ਵਲੋਂ ਪਹਿਲਾਂ ਇਸ ਮਾਮਲੇ ਨੂੰ ਲੈਕੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਜਾ ਚੁੱਕੀ ਹੈ। CBI ਨੇ ਕੋਈ ਵੀ ਸਬੂਤ ਇਸ ਮਾਮਲੇ ਵਿੱਚ ਨਾ ਮਿਲਣ ਦਾ ਹਵਾਲਾ ਦਿੰਦੇ ਹੋਏ ਇਹ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਸੀ। ਦੱਸ ਦਈਏ ਕਿ 2015 ਵਿੱਚ ਬਰਗਾੜੀ ਵਿਖੇ ਸਿੱਖਾਂ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਜਿਨ੍ਹਾਂ ਉੱਤੇ ਪੁਲਿਸ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਅਤੇ ਇਸ ਗੋਲੀਬਾਰੀ ਵਿਚ 2 ਸਿੱਖ ਸ਼ਹੀਦ ਹੋ ਗਏ ਸੀ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ। ਅਤੇ ਇਸ ਮਾਮਲੇ ਦੇ ਨਤੀਜੇ ਇਹ ਵੀ ਨਿਕਲੇ ਕਿ ਅਕਾਲੀ ਦਲ ਨੂੰ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ।
ਦੂਜੇ ਪਾਸੇ ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ 'ਚ ਕੇਸ ਹਾਰ ਗਈ ਹੈ।
ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ।