BIG BREAKING: ਗਲੇ ‘ਚ ਬਿਜਲੀ ਦੇ ਬੱਲਬ ਪਾ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦੇਣ ਪਹੁੰਚੇ ਅਕਾਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇ ਨਾਲ ਸ਼ੁਰੂਆਤ ਹੋ ਗਈ ਹੈ।

Photo

ਚੰਡੀਗੜ੍ਹ: 15ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇ ਨਾਲ ਸ਼ੁਰੂਆਤ ਹੋ ਗਈ ਹੈ। ਪਹਿਲਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਹ ਇਜਲਾਸ ਹੰਗਾਮੇ ਭਰਿਆ ਹੋਵੇਗਾ ਕਿਉਂਕਿ ਦੋ ਤਿਹਾਈ ਬਹੁਮਤ ਵਾਲੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਦੋਨੋ ਵਿਰੋਧੀ ਧਿਰਾਂ 'ਆਪ' ਤੇ ਅਕਾਲੀ ਭਾਜਪਾ ਸਮੇਤ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਲੋਕ ਹਿਤ ਮੁੱਦਿਆਂ ਤੇ ਭਖਵੀਂ ਬਹਿਸ ਚਾਹੁੰਦੇ ਹਨ।

ਇਜਲਾਸ ਦੇ ਪਹਿਲੇ ਹੀ ਦਿਨ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਬਿਕਰਮ ਮਜੀਠੀਆ ਵੱਲੋਂ ਕੀਤੀ ਜਾ ਰਹੀ ਹੈ। ਇਹ ਪ੍ਰਦਰਸ਼ਨ ਬਿਜਲੀ ਦੇ ਬਿੱਲਾਂ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ 25 ਫਰਵਰੀ ਨੂੰ ਪੰਜਾਬ ਦੇ ਬਜਟ ਪੇਸ਼ ਕਰੇਗੀ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਗਲੇ ਵਿਚ ਬਿਜਲੀ ਦੇ ਬੱਲਬ ਪਾਏ ਗਏ ਹਨ। 

ਇਸ ਦੇ ਨਾਲ ਹੀ ਉਹਨਾਂ ਦੇ ਹੱਥਾਂ ਵਿਚ ਕੈਪਟਨ ਸਰਕਾਰ ਵਿਰੋਧੀ ਪੋਸਟਰ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਵਿਧਾਨ ਸਭਾ ਸਕਤਰੇਤ ਵਲੋਂ ਜਾਰੀ ਆਰਜ਼ੀ ਪ੍ਰੋਗਰਾਮ ਨੂੰ ਲੈ ਕੇ ਦੋਨਾਂ ਧਿਰਾਂ ਦੇ ਵਿਧਾਇਕਾਂ ਤੇ ਉਨ੍ਹਾਂ ਦੇ ਨੇਤਾਵਾਂ ਨੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਸੀ ਕਿ ਇਸ 8 ਬੈਠਕਾਂ ਵਾਲੇ ਬਜਟ ਇਜਲਾਸ ਦਾ ਸਮਾਂ ਵਧਾ ਕੇ ਘਟੋ ਘਟ 20 ਬੈਠਕਾਂ ਕੀਤੀਆਂ ਜਾਣ।