ਹਰਿਆਣਾ ਅਤੇ ਰਾਜਸਥਾਨ ਤੋਂ ਬਾਅਦ ਅੱਜ ਕਿਸਾਨਾਂ ਵੱਲੋਂ ਚੰਡੀਗੜ੍ਹ 'ਚ ਮਹਾਪੰਚਾਇਤ ਦਾ ਆਯੋਜਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾਵੇਗੀ। 

farmer Mahapanchayat

ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਹੁਣ ਵੱਖ ਵੱਖ ਸੂਬਿਆਂ 'ਚ ਕਿਸਾਨਾਂ ਵੱਲੋਂ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕਿਸਾਨ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਦਿੱਲੀ ਦੀਆ ਬਰੂਹਾਂ ਤੇ ਬੈਠੇ ਹਨ। ਕਿਸਾਨਾਂ ਵੱਲੋਂ ਪਹਿਲਾਂ ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਗਿਆ ਸੀ। ਹੁਣ ਪੰਜਾਬ 'ਚ ਵੀ ਮਹਾਪੰਚਾਇਤਾਂ ਹੋਣ ਲੱਗੀਆਂ ਹਨ। ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾਵੇਗੀ। 

ਮਿਲੀ ਜਾਣਕਾਰੀ ਦੇ ਮਤਾਬਿਕ ਇਸ ਮਹਾਂ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ ਅਤੇ ਗੁਰਨਾਮ ਸਿੰਘ ਚੜੂਨੀ  ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਸਕਦੇ ਹਨ। ਇਹ ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ। ਮਹਾਪੰਚਾਇਤਾਂ ਨੂੰ ਲੈ ਚੜੂਨੀ ਨੇ ਕਿਹਾ ਕਿ ਅਜਿਹੀਆਂ ਮਹਾਪੰਚਾਇਤਾਂ ਪੰਜਾਬ ਅਤੇ ਹਰਿਆਣਾ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਕਿਉਂਕਿ ਇੱਥੇ ਦੇ ਕਿਸਾਨ ਪਹਿਲਾਂ ਤੋਂ ਇਸ ਮੁੱਦੇ ਤੋਂ ਜਾਣੂ ਹਨ।  

ਇਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ,ਔਰਤਾਂ, ਬਜ਼ੁਰਗ ਅਤੇ ਪੰਜਾਬ ਅਤੇ ਹਰਿਆਣਾ ਦੇ ਸਾਰੇ ਵਰਗਾਂ ਦੇ ਲੋਕ ਹਿੱਸਾ ਲੈਣਗੇ। ਬੀਤੇ ਦਿਨੀ ਪਰਮਿੰਦਰ ਸਿੰਘ ਧਨਾਸ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਰੀਬ ਤਿੰਨ ਮਹੀਨੇ ਹੋਏ ਹਨ। ਇਸ ਸਮੇਂ ਦੌਰਾਨ 200 ਤੋਂ ਵੱਧ ਕਿਸਾਨਾਂ ਦੀ ਮੌਤਾਂ ਹੋ ਗਈਆਂ ਹਨ।