ਪੰਜਾਬੀ ਬੋਲੀ ਦੇ ਪੱਖ ਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਖ਼ਿਲਾਫ਼ ਰੋਸ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਪੰਜਾਬੀ ਬੋਲੀ ਦੇ ਪੱਖ ਵਿੱਚ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Protest march

ਚੰਡੀਗੜ੍ਹ: ਪੰਜਾਬੀ ਵਿਕਾਸ ਮੰਚ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਗਰੁੱਪ ਅਤੇ ਹੋਰ ਸੰਸਥਾਵਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ ਤੀਹ ਵਿੱਚੋਂ ਸੈਕਟਰ ਬਾਈ ਤਕ ਪੰਜਾਬੀ ਬੋਲੀ ਦੇ ਪੱਖ ਵਿੱਚ ਅਤੇ  ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਤਬਾਹ ਕਰ ਸਕਦਾ ਹੈ। ਉਨ੍ਹਾਂ ਪੰਜਾਬੀ ਬੋਲੀ ਦੇ ਪੱਖ ਵਿੱਚ ਵਿਦਿਆਰਥੀਆਂ ਅਤੇ ਨੌਜਵਾਨ ਵਰਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਵਿਦਿਆਰਥੀ ਆਗੂ ਅਮਨਦੀਪ ਕੌਰ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੀਤੀ ਹੈ ਕਿ ਇੱਕ ਦੇਸ਼, ਇੱਕ ਖੇਤੀ ਇਕ ਧਰਮ ਅਤੇ ਇੱਕ ਬੋਲੀ ਹੋਵੇ। ਜਿਸ ਕਾਰਨ ਚੰਡੀਗੜ੍ਹ ਵਿੱਚ ਪੰਜਾਬੀ ਬੋਲੀ ਨੂੰ ਤੇ ਭਾਸ਼ਾ ਨੂੰ ਖੁੱਡੇ ਲਾਈਨ ਲਗਾ ਦਿੱਤਾ ਗਿਆ ਹੈ।

ਅਕਾਲੀ ਆਗੂ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਵਤੀਰੇ ਨੇ  ਇਸ ਸਚਾਈ ਤੋਂ ਪਰਦਾ ਚੁੱਕ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਵਰਗ ਦੇ ਖ਼ਿਲਾਫ਼ ਹੈ ਕਿਉਂਕਿ ਤਿੰਨੇ ਖੇਤੀ ਬਿੱਲਾਂ ਦਾ ਮਾੜਾ ਅਸਰ ਹਰ ਵਰਗ ਉੱਤੇ ਪਵੇਗਾ।