ਨਨਕਾਣਾ ਸਾਹਿਬ ਜਾਣ ਲਈ ਸਿੱਖਾਂ ਨੂੰ ਰੋਕਣਾ ਕੇਂਦਰ ਸਰਕਾਰ ਬਦਲਾਖੋਰੀ ਭਰੀ ਨੀਤੀ ਅਪਣਾ ਰਹੀ: ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ...

Sukhbir Badal

ਚੰਡੀਗੜ੍ਹ: ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵਲੋਂ ਰੋਕ ਲਗਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਰੋਹ ਮਨਾਉਣ ਲਈ ਸਿੱਖ ਭਾਈਚਾਰੇ ਨੂੰ ਪਾਕਿਸਤਾਨ ਜਾਣ ਤੋਂ ਕੀਤਾ ਇਨਕਾਰ, ਕੇਂਦਰ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਬਦਲਾਖੋਰੀ ਭਰੀ ਨੀਤੀ ਵੱਲ੍ਹ ਇਸ਼ਾਰਾ ਕਰਦਾ ਹੈ। ਕੇਂਦਰ ਦੇ ਇਸ ਵਤੀਰੇ ਨਾਲ ਸਿੱਖ ਕੌਮ ਨੂੰ ਭਾਰੀ ਠੇਸ ਲੱਗੀ ਹੈ।

ਉਹਨਾਂ ਕਿਹਾ ਕਿ ਇਸ ਇਨਕਾਰ ਨਾਲ ਸਿੱਖ ਕੌਮ ਦੇ ਸਰਵਉੱਚ ਅਹੁਦੇ ਦਾ ਤਾਂ ਅਪਮਾਨ ਹੋਇਆ ਹੀ ਹੈ, ਇਸ ਦੇ ਨਾਲ ਹੀ ਇਸ ਫੈਸਲੇ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ। ਇਕ ਹੋਰ ਟਵੀਟ ਕਰਦਿਆਂ ਉਹਨਾਂ ਲਿਖਿਆ ਕਿ ਗੁਰਦੁਆਰਾ ਸੁਧਾਰ ਲਹਿਰ ਨਾਲ ਜੁੜੇ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ, ਸਿੱਖ ਭਾਈਚਾਰੇ ਦੇ ਮਨਾਂ 'ਚ ਵਿਸ਼ੇਸ਼ ਮਹੱਤਵ ਰੱਖਦੀ ਹੈ।

ਭਾਰਤ ਸਰਕਾਰ ਨੂੰ ਕੌਮ ਵੱਲੋਂ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਪਾਕਿਸਤਾਨ ਵਿਖੇ ਇਸ ਇਤਿਹਾਸਕ ਮੌਕੇ ਦੀ ਯਾਦਗਾਰ ਮਨਾਉਣ ਦੇ ਮੌਕੇ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਬਾਦਲ ਨੇ ਕਿਹਾ ਕਿ ਸਾਰੇ ਤੀਰਥ ਅਸਥਾਨਾਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਰੁਝਾਨ ਨੂੰ ਧਿਆਨ ਨੂੰ ਧਿਆਨ ਵਿਚ ਰੱਖਦੇ ਹੋਏ, ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।