ਚੋਣਾਂ ਵਿਚ ਜਿੱਤ ਲਈ ਕੈਪਟਨ ਅਤੇ ਮੰਤਰੀਆਂ ਨੇ ਲੋਕਾਂ ਦਾ ਧਨਵਾਦ ਕੀਤਾ 

ਏਜੰਸੀ

ਖ਼ਬਰਾਂ, ਪੰਜਾਬ

ਚੋਣਾਂ ਵਿਚ ਜਿੱਤ ਲਈ ਕੈਪਟਨ ਅਤੇ ਮੰਤਰੀਆਂ ਨੇ ਲੋਕਾਂ ਦਾ ਧਨਵਾਦ ਕੀਤਾ 

IMAGE

ਚੰਡੀਗੜ੍ਹ, 19 ਫ਼ਰਵਰੀ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸ਼ੁਕਰਵਾਰ ਨੂੰ  ਹਾਲ ਹੀ ਵਿਚ ਹੋਈਆਂ ਮਿਊਾਸਪਲ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ਬਰਦਸਤ ਫ਼ਤਵਾ ਦੇਣ ਅਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਕਿਸਾਨ ਪੱਖੀ ਨੀਤੀਆਂ ਵਿਚ ਭਰੋਸਾ ਜ਼ਾਹਰ ਕਰਨ ਲਈ ਸੂਬੇ ਦੇ ਲੋਕਾਂ ਦਾ ਧਨਵਾਦ ਕੀਤਾ | 
ਸਥਾਨਕ ਸਰਕਾਰਾਂ ਦੀਆਂ ਚੋਣਾਂ ਅਮਨ-ਅਮਾਨ ਨਾਲ ਯਕੀਨੀ ਬਣਾਉਣ ਲਈ ਵੋਟਰਾਂ ਦਾ ਧਨਵਾਦ ਪ੍ਰਗਟ ਕਰਦਿਆਂ ਮੱੁਖ ਮੰਤਰੀ ਅਤੇ ਉਨ੍ਹਾਂ ਦੇ ਵਜ਼ਾਰਤੀ ਸਾਥੀਆਂ ਨੇ ਕੈਬਨਿਟ ਮੀਟਿੰਗ ਵਿਚ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮਤਾ ਪਾਸ ਕੀਤਾ |
ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਦਾ ਵੀ ਧਨਵਾਦ ਕੀਤਾ ਜਿਨ੍ਹਾਂ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਸੁਨੀਲ ਜਾਖੜ ਦੀ ਅਗਵਾਈ ਵਿਚ ਸਬੰਧਤ ਜ਼ਿਲਿ੍ਹਆਂ ਅਤੇ ਹਲਕਿਆਂ ਵਿਚ ਪਾਰਟੀ ਲਈ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹੋਰ ਮੈਂਬਰਾਂ ਅਤੇ ਵਰਕਰਾਂ ਦੀ ਸਖ਼ਤ ਮਿਹਨਤ ਦਾ ਵੀ ਉਚੇਚਾ ਜ਼ਿਕਰ ਕੀਤਾ ਜਿਨ੍ਹਾਂ ਸਦਕਾ ਪਾਰਟੀ ਦੀ ਬੇਮਿਸਾਲ ਜਿੱਤ ਸੰਭਵ ਹੋਈ | ਮੰਤਰੀ ਮੰਡਲ ਨੇ ਕਿਹਾ ਕਿ ਇਹ ਜਿੱਤ ਜੋ ਲੋਕਾਂ ਦੇ ਸੂਬਾ ਸਰਕਾਰ ਅਤੇ ਉਸ ਦੀਆਂ ਨੀਤੀਆਂ ਵਿਚ ਵਿਸ਼ਵਾਸ ਤੇ ਭਰੋਸੇ ਨੂੰ  ਜਤਾਉਂਦੀ ਹੈ, ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਵਿਧਾਨ ਸਭਾ ਚੋਣਾਂ ਜਿਸ ਵਿਚ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਤੋਂ ਪਹਿਲਾਂ ਵੋਟਰਾਂ ਦੇ ਮੂਡ ਦਾ ਪ੍ਰਗਟਾਵਾ ਕੀਤਾ ਹੈ |