ਬਰਨਾਲਾ ‘ਚ ਕੱਲ੍ਹ ਹੋਵੇਗੀ ਕਿਸਾਨ ਮਜ਼ਦੂਰ ਏਕਤਾ ਮਹਾਂਰੈਲੀ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਨਾਲਾ ਦੀ ਅਨਾਜ ਮੰਡੀ ਵਿੱਚ ਹੋਏਗਾ ਇਤਿਹਾਸਕ  ਵੱਡਾ ਇਕੱਠ...  

Maha Rally

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਦੀ ਅਨਾਜ ਮੰਡੀ ਵਿਚ ਕੱਲ੍ਹ ਹੋਵੇਗੀ "ਕਿਸਾਨ ਮਜ਼ਦੂਰ ਮਹਾਂਰੈਲੀ" ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੇ ਪੱਧਰ ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਜਿਸ ਨੂੰ ਲੈ ਕੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਜੂਨੀਅਰ ਵੱਲੋਂ ਵੱਡੇ ਪੱਧਰ ਤੇ ਮਹਾਰੈਲੀ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ। ਅੱਜ ਮਹਾਂਰੈਲੀ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ  ਸੈਂਟਰ ਸਰਕਾਰ ਦੇ ਖ਼ਿਲਾਫ਼ ਇਸ ਮਹਾਰੈਲੀ ਚ ਭਰਵੇਂ ਇਕੱਠ ਵਿੱਚ ਛੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾਵੇਗਾ।

ਇਸ ਮਜ਼ਦੂਰ ਕਿਸਾਨ ਏਕਤਾ ਮਹਾਂਰੈਲੀ ਵਿਚ 2 ਲੱਖ ਤੋਂ ਵੱਧ ਭਾਰੀ ਇਕੱਠ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਬੈਠੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੂੰ ਇਸ ਮਹਾਂਰੈਲੀ ਦਾ ਲਾਭ ਪੁੱਜੇਗਾ ਅਤੇ  ਦਿੱਲੀ ਵਿੱਚ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਦਾ ਵਿਸ਼ੇਸ਼ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮਹਾਂਰੈਲੀ ਵਿਚ ਸੁਰੱਖਿਆ,ਲੰਗਰ, ਟ੍ਰਾਂਸਪੋਰਟ,ਡਾਕਟਰਾਂ ਵੱਡੀ ਸਟੇਜ ਦਾ ਪ੍ਰਬੰਧ ਕੀਤਾ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਹੋਣ ਵਾਲੀ ਮਜ਼ਦੂਰ ਕਿਸਾਨ ਏਕਤਾ ਮਹਾਂਰੈਲੀ ਵਿਚ ਸੰਯੁਕਤ ਮੋਰਚੇ ਦੀਆਂ  ਸਾਰੀਆਂ ਜਥੇਬੰਦੀਆਂ ਨੂੰ ਵੀ ਸੱਦਾ ਭੇਜਿਆ ਗਿਆ ਹੈ। ਤਾਂ ਜੋ ਇਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।