ਵਿਆਹ ਦੇ ਦੋ ਹਫ਼ਤੇ ਬਾਅਦ ਨੌਜਵਾਨ ਦੀ ਨਹਿਰ ਵਿਚ ਤੈਰਦੀ ਮਿਲੀ ਲਾਸ਼
ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਵਿਅਕਤੀਆਂ ਤੇ ਗਹਿਰੀ ਸਾਜਿਸ਼ ਰਚਣ ਦੇ ਲਾਏ ਇਲਜ਼ਾਮ
ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।
ਪਿੰਡ ਬਹਾਦਰਕੇ ਤੋਂ ਵੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਸਰਬਜੀਤ ਸਿੰਘ ਜੂਬਾ ਦੀ ਨਹਿਰ ’ਚ ਤੈਰਦੀ ਲਾਸ਼ ਮਿਲੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਡੁੱਬਣ ਵਾਲੇ 23 ਸਾਲਾ ਨੌਜਵਾਨ ਦੀ ਜਲੰਧਰ ਜ਼ਿਲ੍ਹੇ ਦੇ ਪਿੰਡ ਭੋਡੇ ਦੀ ਕੁੜੀ ਕੁਲਵਿੰਦਰ ਕੌਰ ਨਾਲ ਦੋ ਹਫਤੇ ਪਹਿਲਾਂ ਵਿਆਹ ਹੋਇਆ ਸੀ।
ਨੌਜਵਾਨ ਦੀ ਪਾਣੀ ਵਿਚ ਡੁੱਬ ਕੇ ਹੋਈ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ ਨਾਲ ਹੀ ਪਿੰਡ ਵਿਚ ਸੋਗ ਦੀ ਲਹਿਰ ਹੈ।
ਪਰਿਵਾਰਕ ਮੈਂਬਰਾਂ ਨੇ ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਵਿਖੇ ਦਰਖਾਸਤ ਦਿੱਤੀ ਅਤੇ ਕਿਹਾ ਕਿ ਸਰਬਜੀਤ ਸਿੰਘ ਜੂਬਾ ਦੀ ਮੌਤ ਪਿੱਛੇ ਅਣਪਛਾਤੇ ਵਿਅਕਤੀਆਂ ਦੀ ਗਹਿਰੀ ਸਾਜਿਸ਼ ਹੋ ਸਕਦੀ ਹੈ।