ਰਾਜਸਥਾਨ 'ਚ ਵਾਪਰਿਆ ਹਾਦਸਾ, ਨਦੀ 'ਚ ਡਿੱਗੀ ਬਰਾਤ ਵਾਲੀ ਕਾਰ, ਲਾੜੇ ਸਮੇਤ 9 ਦੀ ਮੌਤ
ਪੁਲਿਸ ਟੀਮ ਨੇ ਲਾਸ਼ਾਂ ਨੂੰ ਦਰਿਆ ‘ਚੋਂ ਬਾਹਰ ਕੱਢਣ ਦਾ ਕੰਮ ਕੀਤਾ ਸ਼ੁਰੂ
ਕੋਟਾ: ਰਾਜਸਥਾਨ ਦੇ ਕੋਟਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਲਾੜੇ ਅਤੇ ਹੋਰ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਚੰਬਲ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਹੁਣ ਤਕ ਦੀ ਜਾਣਕਾਰੀ ਮੁਤਾਬਕ ਲਾੜੇ ਦੀ ਗੱਡੀ ਨਯਾਪੁਰਾ ਪੁਲ ਤੋਂ ਲੰਘ ਰਹੀ ਸੀ ਅਚਾਨਕ ਗੱਡੀ ਬੇਕਾਬੂ ਹੋ ਕੇ ਪੁਲੀ ਤੋਂ ਹੇਠਾਂ ਚੰਬਲ ਨਦੀ ਵਿੱਚ ਜਾ ਡਿੱਗੀ। ਇਹ ਬਰਾਤ ਚੌਥ ਦੇ ਬਰਵਾੜਾ ਤੋਂ ਆਈ ਸੀ।
ਗੱਡੀ ਨਦੀ ‘ਚ ਡਿੱਗਣ ਤੋਂ ਬਾਅਦ ਹੜਕੰਪ ਮਚ ਗਿਆ। ਮੌਕੇ ‘ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ਾਂ ਨੂੰ ਦਰਿਆ ‘ਚੋਂ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ।