ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਲਿਜਾਣ ਲਈ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ- ਜੇ.ਪੀ. ਨੱਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪੰਜਾਬ ਦਾ ਇੱਕ ਸੁਨਹਿਰੀ ਅਤੇ ਗੌਰਵਮਈ ਇਤਿਹਾਸ ਹੈ, ਜਿਸ 'ਤੇ ਹਰ ਭਾਰਤੀ ਨੂੰ ਮਾਣ ਹੈ'

J.P.Nadda

 

 

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟ ਪਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ  ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਆਗੂ ਜੇ. ਪੀ. ਨੱਡਾ ਨੇ ਲੋਕਾਂ ਨੂੰ ਵੋਟ ਪਾਊਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਅਪੀਲ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਬਹੁਤ ਅਹਿਮ ਹੈ। ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਲਈ ਆਪਣੀ ਵੋਟ ਪਾ ਕੇ ਅਜਿਹੀ ਸਰਕਾਰ ਚੁਣੋ ਜੋ ਨਵੀਂ ਊਰਜਾ ਨਾਲ ਸੂਬੇ ਨੂੰ ਨਵੀਂ ਦਿਸ਼ਾ ਅਤੇ ਨਵੀਆਂ ਬੁਲੰਦੀਆਂ 'ਤੇ ਪਹੁੰਚਾਵੇ। ਪੰਜਾਬ ਨੂੰ ਵਿਕਾਸ ਦੀ ਰਾਹ 'ਤੇ ਅੱਗੇ ਲਿਜਾਣ ਲਈ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੋ।

 

 

 ਇਸ ਦੇ ਨਾਲ ਹੀ  ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਮੈਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਸੱਭਿਆਚਾਰਕ ਵਿਰਸੇ ਅਤੇ ਗੁਰੂਆਂ ਦੀ ਅਮੀਰ ਪਰੰਪਰਾ ਨੂੰ ਅੱਗੇ ਵਧਾਉਣ ਲਈ ਅਜਿਹੀ ਸਰਕਾਰ ਚੁਣਨ ਲਈ ਵੋਟ ਪਾਉਣ ਜੋ ਪੰਜਾਬ ਅਤੇ ਦੇਸ਼ ਨੂੰ ਇਕਜੁੱਟ ਰੱਖੇ।