ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਰਾਣਾ ਗੁਰਮੀਤ ਸੋਢੀ ਖ਼ਿਲਾਫ਼ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਉਹਨਾਂ ਵੱਲੋਂ ਪ੍ਰਚਾਰ ਬੰਦ ਹੋਣ ਗੇ ਬਾਵਜ਼ੂਦ ਵੀ ਪ੍ਰਚਾਰ ਕੀਤਾ ਜਾ ਰਿਹਾ ਸੀ। 

Case registered against Rana Gurmeet Sodhi for violating Election Commission orders

ਫਿਰੋਜ਼ਪੁਰ - ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਤੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਖ਼ਿਲਾਫ਼ ਥਾਣਾ ਆਰਿਫ਼ ਕੇ ਵਿਖੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਚੋਣ ਅਮਲੇ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਗਈ ਹੈ। ਰਾਣਾ ਸੋਢੀ ਖਿਲਾਫ਼ 188 ਆਈਪੀਸੀ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਉਹਨਾਂ ਵੱਲੋਂ ਪ੍ਰਚਾਰ ਬੰਦ ਹੋਣ ਗੇ ਬਾਵਜ਼ੂਦ ਵੀ ਪ੍ਰਚਾਰ ਕੀਤਾ ਜਾ ਰਿਹਾ ਸੀ।