ਅਬੋਹਰ ਵਿਖੇ ਅਕਾਲੀ ਤੇ ਕਾਂਗਰਸੀਆਂ ਵਿਚਾਲੇ ਖੂਨੀ ਝੜਪ, ਸ਼ਰੇਆਮ ਚੱਲੇ ਇੱਟਾਂ-ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਅਬੋਹਰ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਖੂਨੀ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

Clash between akali dal and Congress Workers at abohar

ਅਬੋਹਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਅਬੋਹਰ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਖੂਨੀ ਝੜਪ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਦੌਰਾਨ ਵਰਕਰਾਂ ਨੇ ਇਕ ਦੂਜੇ ਉੱਤੇ ਇੱਟਾ-ਰੋੜਿਆਂ ਨਾਲ ਹਮਲਾ ਕੀਤੀ ਅਤੇ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ।

Clash between akali dal and Congress Workers at abohar

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਗਰੋਂ ਪੁਲਿਸ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।  ਦੱਸਿਆ ਜਾ ਰਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਭਤੀਜਾ ਰਾਤ ਨੂੰ ਪੋਲਿੰਗ ਏਜੰਟ ਕੋਲ ਗਿਆ ਸੀ। ਇਸ ਤੋਂ ਬਾਅਦ ਉਹਨਾਂ ਉੱਤੇ ਹਮਲਾ ਕੀਤਾ ਗਿਆ ਹੈ। ਇਸ ਦੌਰਾਨ ਡਰਾਈਵਰ ਨੂੰ ਸੱਟਾਂ ਲੱਗੀਆਂ ਹਨ।