ਪੰਜਾਬ ਵਿਧਾਨ ਸਭਾ ਚੋਣਾਂ: ਉੱਘੇ ਸਿਆਸੀ ਆਗੂਆਂ ਨੇ ਪਾਈ ਵੋਟ, ਵੋਟਰਾਂ ਵਿਚ ਭਾਰੀ ਉਤਸ਼ਾਹ
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਚ ਕੁੱਲ 2.14 ਕਰੋੜ ਵੋਟਰ ਹਨ। 117 ਸੀਟਾਂ ਲਈ 1304 ਉਮੀਦਵਾਰ ਮੈਦਾਨ ਵਿਚ ਹਨ। ਵੋਟਿੰਗ ਲਈ ਸੂਬੇ ਭਰ ਵਿਚ 14,751 ਥਾਵਾਂ 'ਤੇ 24,740 ਪੋਲਿੰਗ ਬੂਥ ਬਣਾਏ ਗਏ ਹਨ।
Photo
ਇਸ ਦੌਰਾਨ ਹਲਕਾ ਮੋਗਾ ਤੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਨੇ ਵੀ ਵੋਟ ਪਾਈ। ਉਹਨਾਂ ਕਿਹਾ, "ਇਕ ਨਾਗਰਿਕ ਅਤੇ ਮੋਗਾ ਦੀ ਧੀ ਹੋਣ ਦੇ ਨਾਤੇ, ਮੋਗਾ ਸ਼ਹਿਰ ਨੂੰ ਅੱਗੇ ਲਿਜਾਣਾ ਮੇਰਾ ਫਰਜ਼ ਹੈ। ਮੈਂ ਬੂਥਾਂ ਦਾ ਦੌਰਾ ਕਰਾਂਗੀ ਅਤੇ ਲੋਕਾਂ ਨੂੰ ਮਿਲਾਂਗੀ, ਉਹ ਮੇਰੇ ਆਉਣ ਦੀ ਉਡੀਕ ਕਰ ਰਹੇ ਹਨ”।
Narinder Kaur Bharaj With Family
ਇਸ ਦੌਰਾਨ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਅਪਣੇ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ। ਕੋਟਕਪੂਰਾ ਤੋਂ ‘ਆਪ’ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੇ ਵੋਟ ਪਾਈ।
Photo
ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਵੀ ਵੋਟ ਪਾਉਣ ਪਹੁੰਚੇ।
Photo
ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ, ਮਾਂ ਨੇ ਕਿਹਾ- ਸਾਡੇ ਲਈ ਪਹਿਲਾਂ ਹੀ CM ਬਣ ਚੁੱਕਿਐ
ਚੰਡੀਗੜ੍ਹ: 'ਆਪ' ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੀ ਮਾਂ ਹਰਪਾਲ ਕੌਰ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਹਰ ਕੋਈ ਭਗਵੰਤ ਮਾਨ ਨੂੰ ਪਿਆਰ ਕਰਦਾ ਹੈ। ਸਾਡੇ ਲਈ ਉਹ ਪਹਿਲਾਂ ਹੀ ਮੁੱਖ ਮੰਤਰੀ ਬਣ ਚੁੱਕੇ ਹਨ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਮਾਂ ਨੇ ਇਹ ਗੱਲ ਕਹੀ ਹੈ ਤਾਂ ਹੋਰ ਕੀ ਚਾਹੀਦਾ ਹੈ। ਉਹਨਾਂ ਕਿਹਾ ਕਿ ਨੌਜਵਾਨ ਹੋਵੇ ਜਾਂ ਵਿਦਿਆਰਥੀ, ਸਭ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਮੋਹਾਲੀ ਵਿਖੇ ਵੋਟ ਪਾਈ। ਉਹਨਾਂ ਕਿਹਾ, ''ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਕਾਂਗਰਸ ਅਤੇ ਬੀਜੇਪੀ ਇਕੱਠੇ ਹੋ ਕੇ ਮੇਰੀ ਪਾਰਟੀ ਅਤੇ ਮੇਰੇ 'ਤੇ ਇਲਜ਼ਾਮ ਲਗਾਉਣ ਲਈ ਆਏ ਹਨ ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ।''
Photo
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਪਾਈ ਵੋਟ।
Photo
ਹਲਕਾ ਰੋਪੜ ਤੋਂ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਚੀਮਾ ਨੇ ਪਾਈ ਵੋਟ
Photo
ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਸਿੰਘ ਬਾਜਵਾ ਨੇ ਪਾਈ ਵੋਟ
ਕਾਦੀਆਂ: ਰਾਜ ਸਭਾ ਮੈਂਬਰ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਵੋਟ ਪਾਈ ਤੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੇ ਅੱਜ ਆਪਣੀ ਵੋਟ ਪਾ ਕੇ ਇਸ ਦਿਨ ਦੀ ਸ਼ੁਰੂਆਤ ਕੀਤੀ ਹੈ ਅਤੇ ਵਾਹਿਗੁਰੂ ਦੀ ਇੱਛਾ ਮੁਤਾਬਿਕ ਇਸ ਸੀਟ ਤੋਂ ਜਿੱਤ ਕੇ ਪੰਜਾਬ ਦੀ ਰਾਜਨੀਤੀ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਹਨਾਂ ਨੇ ਕਿਹਾ ਕਿ ਲੋਕਾਂ ਵਿਚ ਬਹੁਤ ਜੋਸ਼ ਹੈ ਤੇ ਇਹਨਾਂ ਦੇ ਉਤਸ਼ਾਹ ਤੋਂ ਇਹੀ ਲੱਗਦਾ ਹੈ ਕਿ ਇਕ ਵਾਰ ਕਾਂਗਰਸ ਦੀ ਹੀ ਸਰਕਾਰ ਬਣੇਗੀ ਤੇ ਕਾਂਗਰਸ ਨੇ ਹੀ ਲੋਕਾਂ ਦੇ ਪੱਖ ਵਿਚ ਫੈਸਲੇ ਲਏ ਹਨ ਵਿਸ਼ੇਸ਼ ਤੌਰ 'ਤੇ ਗਰੀਬਾਂ ਦੇ ਹੱਕ ਵਿਚ। ਅਪਣੇ ਹਲਕੇ ਬਾਰੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਜੇ ਲੋਕ ਇਸ ਹਲਕੇ ਲਈ ਸਰਬਪੱਖੀ ਵਿਕਾਸ ਚਾਹੁੰਦੇ ਹਨ ਤਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਤਜ਼ਰਬੇਕਾਰ ਵਿਅਕਤੀ ਨੂੰ ਜਿਤਾਉਣ ਤੇ ਹਲਕੇ ਦਾ ਵਿਕਾਸ ਕਰਵਾਉਣ।
Photo
ਸ਼੍ਰੋਮਣੀ ਅਕਾਲੀ ਦਲ ਦੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਪਾਈ ਵੋਟ
Photo
ਸਮਰਾਲਾ ਤੋਂ 'ਆਜ਼ਾਦ' ਉਮੀਦਵਾਰ ਅਮਰੀਕ ਸਿੰਘ ਢਿਲੋਂ ਨੇ ਪ੍ਰਵਾਰ ਸਮੇਤ ਪਾਈ ਵੋਟ
Photo
ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਈ ਵੋਟ
Photo
ਕਾਂਗਰਸੀ ਉਮੀਦਵਾਰ ਅਤੇ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪਾਈ ਵੋਟ
Photo
ਕਾਂਗਰਸੀ ਉਮੀਦਵਾਰ ਤੇ ਕੈਬਿਨਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਾਈ ਵੋਟ
Photo
ਅਕਾਲੀ-ਬਸਪਾ ਗਠਜੋੜ ਦੇ ਦਸੂਆ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਨੇ ਪਾਈ ਵੋਟ
Photo
ਹਲਕਾ ਡੇਰਾਬੱਸੀ ਤੋਂ ਅਕਾਲੀ ਉਮੀਦਵਾਰ ਐਨਕੇ ਸ਼ਰਮਾ ਨੇ ਪਾਈ ਵੋਟ।
Photo
ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਈ ਵੋਟ
Photo
ਟੁਕੜੇ ਟੁਕੜੇ ਕਰਕੇ ਸੱਤਾ ਹਾਸਲ ਕਰਨ ਦੀ ਲਾਲਸਾ ਰੱਖ ਰੱਖਣ ਵਾਲੇ ਲੋਕਾਂ ਨੂੰ ਮੂੰਹ ਤੋੜ ਜਵਾਬ ਦੇਣਗੇ ਪੰਜਾਬੀ- ਸੁਨੀਲ ਜਾਖੜ
ਅਬੋਹਰ: ਸੀਨੀਅਰ ਕਾਂਗਰਸ ਆਗੂ ਸੁਨੀਲ ਜਾਖੜ ਨੇ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟ ਪਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਲੋਕਤੰਤਰ ਦੇ ਤਿਉਹਾਰ ਦਾ ਦਿਨ ਹੈ ਅਤੇ ਲੋਕਾਂ ’ਚ ਨਵੀਂ ਸਰਕਾਰ ਚੁਣਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਮਜਬੂਤ ਸਰਕਾਰ ਚੁਣਨਗੇ। ਸੁਨਿਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਵੋਟਰ ਬਹੁਤ ਸੂਝਵਾਰ ਹਨ ਅਤੇ ਉਹ ਪੰਜਾਬ ਜਾਂ ਦੇਸ਼ ਨੂੰ ਟੁਕੜੇ ਟੁਕੜੇ ਕਰਕੇ ਸੱਤਾ ਹਾਸਲ ਕਰਨ ਦੀ ਲਾਲਸਾ ਰੱਖ ਰੱਖਣ ਵਾਲੇ ਲੋਕਾਂ ਨੂੰ ਮੂੰਹ ਤੋੜ ਜਵਾਬ ਦੇਣਗੇ।
Photo
ਪੰਜਾਬ ਦੇ ਉਪ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਨੇ ਪਾਈ ਵੋਟ
Photo
ਵਿਧਾਨ ਸਭਾ ਸਪੀਕਰ ਅਤੇ ਰੋਪੜ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਕੇਪੀ ਸਿੰਘ ਨੇ ਪਾਈ ਵੋਟ
Photo
ਬੁਢਲਾਡਾ ਤੋਂ ਭਾਜਪਾ ਗਠਜੋੜ ਦੇ ਉਮੀਦਵਾਰ ਭੋਲਾ ਸਿੰਘ ਹਸਨਪੁਰ ਨੇ ਪਾਈ ਵੋਟ
Photo
ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਬੁੱਧਰਾਮ ਨੇ ਪਾਈ ਵੋਟ
ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਪਾਈ ਵੋਟ
Photo
ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਖ਼ਿਲਾਫ਼ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਨੇ ਆਪਣੇ ਪਰਿਵਾਰ ਸਮੇਤ ਬਰਨਾਲਾ ਵਿਚ ਵੋਟ ਪਾਈ।
Photo
ਰੋਪੜ ਤੋਂ ਸਾਬਕਾ AAP ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਾਈ ਵੋਟ
Photo
ਅਬੋਹਰ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਜਾਖੜ ਨੇ ਪਾਈ ਵੋਟ
Photo
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਾਈ ਵੋਟ
Photo
ਮਹੇਸ਼ਇੰਦਰ ਗਰੇਵਾਲ ਨੇ ਲੁਧਿਆਣਾ ਪੱਛਮੀ ਵਿਖੇ ਪਾਈ ਵੋਟ
Photo
ਬਰਨਾਲਾ ਤੋਂ 'ਆਪ' ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਈ ਵੋਟ
Photo
ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ DGP ਮੁਹੰਮਦ ਮੁਸਤਫ਼ਾ ਨੇ ਪਾਈ ਵੋਟ
Photo
ਮੋਗਾ ਤੋਂ BJP ਉਮੀਦਵਾਰ ਡਾ. ਹਰਜੋਤ ਕਮਲ ਨੇ ਪ੍ਰਵਾਰ ਸਮੇਤ ਪਾਈ ਵੋਟ
Photo
ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੇ ਪਾਈ ਵੋਟ
Photo
ਅਨੰਦਪੁਰ ਸਾਹਿਬ ਤੋਂ BJP ਉਮੀਦਵਾਰ ਡਾ. ਪਰਮਿੰਦਰ ਸ਼ਰਮਾ ਨੇ ਪ੍ਰਵਾਰ ਸਮੇਤ ਪਾਈ ਵੋਟ
Photo
ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਾਈ ਵੋਟ
Photo
ਭੁਲੱਥ ਤੋਂ SAD ਉਮੀਦਵਾਰ ਬੀਬੀ ਜਗੀਰ ਕੌਰ ਨੇ ਪਾਈ ਵੋਟ
Photo
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਪਰਿਵਾਰ ਸਮੇਤ ਪਾਈ ਵੋਟ
Photo
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ ਹੈ। ਦੋਵਾਂ ਬੈਂਸ ਭਰਾਵਾਂ ਨੇ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ।
Gurjeet Aujla
ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਅਪਣੇ ਮਾਤਾ ਨਾਲ ਵੋਟ ਦਾ ਇਸਤੇਮਾਲ ਕਰਨ ਪਹੁੰਚੇ।
Prem Singh Chandumarja
ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਵੋਟ ਪਾਉਣ ਪਹੁੰਚੇ। ਉਹਨਾਂ ਨਾਲ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।
Photo
ਅੰਮ੍ਰਿਤਸਰ ਉੱਤਰੀ ਤੋਂ 'ਆਪ' ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ
Gurpreet Singh
ਹਲਕਾ ਸਰਦੂਲਗੜ ਤੋ ‘ਆਪ’ ਦੇ ਊਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਰਿਵਾਰ ਸਮੇਤ ਪਾਈ ਵੋਟ
Rajinder Kaur Bhathal
ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪਾਈ ਵੋਟ
ਲਹਿਰਾ: ਵਿਧਾਨ ਸਭਾ ਹਲਕਾ ਲਹਿਰਾ-99 ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ਨੰਬਰ 27 'ਤੇ ਜਾ ਕੇ ਵੋਟ ਪਾਈ। ਇਸ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟੇ ਅਤੇ ਨੂੰਹ ਵੀ ਮੌਜੂਦ ਸਨ। ਬੀਬੀ ਭੱਠਲ ਨੇ ਵੋਟ ਪਾਉਣ ਮਗਰੋਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀਆਂ ਨੀਤੀਆਂ ਨੂੰ ਲੋਕ ਪਸੰਦ ਕਰ ਰਹੇ ਹਨ ਤੇ ਕਾਂਗਰਸ ਦੇ ਹੱਕ ਵਿੱਚ ਬੰਪਰ ਪੋਲਿੰਗ ਕਰ ਰਹੇ ਹਨ। ਪੰਜਾਬ ਅੰਦਰ ਕਾਂਗਰਸ ਬੰਪਰ ਜਿੱਤ ਪ੍ਰਾਪਤ ਕਰ ਰਹੀ ਹੈ। 'ਆਪ', ਭਾਜਪਾ ਗਠਜੋੜ ਅਤੇ ਬਾਦਲ ਦਲ ਦਾ ਪੰਜਾਬ 'ਚੋਂ ਪੂਰਾ ਸਫਾਇਆ ਹੋ ਜਾਵੇਗਾ। ਉਨ੍ਹਾਂ ਨੇ ਆਪਣੀ ਪਾਰਟੀ ਨੂੰ ਧਰਮ ਨਿਰਪੱਖ ਪਾਰਟੀ ਕਰਾਰ ਦਿੱਤਾ ਅਤੇ ਕਿਹਾ ਕਿ ਵਿਰੋਧੀ ਪਾਰਟੀਆਂ ਧਰਮ ਅਤੇ ਜਾਤ ਦੇ ਨਾਂ 'ਤੇ ਸਿਆਸਤ ਕਰਦੀਆਂ ਹਨ, ਜਿਸ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ।
Karan Kaur Brar
ਕਾਂਗਰਸੀ ਉਮੀਦਵਾਰ ਕਰਨ ਕੌਰ ਬਰਾੜ ਨੇ ਪਾਈ ਵੋਟ
ਹਲਕਾ ਮੁਕਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਕਰਨ ਕੌਰ ਬਰਾੜ ਨੇ ਆਪਣੇ ਜੱਦੀ ਪਿੰਡ ਸਰਾਏਨਾਗਾ ਵਿਖੇ ਵੋਟ ਪਾਈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਸ ਵਾਰ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਮੰਤਰੀ ਬਣਨ ਦਾ ਮੌਕਾ ਦੇਣ ਤਾਂ ਜੋ ਹਲਕੇ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।