ਗੁਰਦੁਆਰਾ ਸ੍ਰੀ ਨਾਡਾ ਸਾਹਿਬ ਨਤਮਸਤਕ ਹੋਏ ਰਾਘਵ ਚੱਢਾ
1,304 ਉਮੀਦਵਾਰ ਚੋਣ ਮੈਦਾਨ ਵਿੱਚ ਅਜ਼ਮਾ ਰਹੇ ਆਪਣੀ ਕਿਸਮਤ
Raghav Chadha
ਪੰਚਕੂਲਾ: ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਇਸ ਦੌਰਾਨ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਦੌਰਾਨ ਪੰਜਾਬ ਦੇ ਖੁਸ਼ਹਾਲ ਭਵਿੱਖ ਲਈ ਅਰਦਾਸ ਕੀਤੀ।
ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਮੈਂ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਜੀ ਵਿਖੇ ਗੁਰੂ ਮਹਾਰਾਜ ਦੇ ਪਾਵਨ ਦਰਬਾਰ ਵਿੱਚ ਅਰਦਾਸ ਕੀਤੀ। ਅੱਜ ਦਾ ਦਿਨ ਪੰਜਾਬ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਆਪਣੇ ਖੁਸ਼ਹਾਲ ਅਤੇ ਅਗਾਂਹਵਧੂ ਭਵਿੱਖ ਦੇ ਬੀਜ ਬੀਜੇਗਾ। ਸਾਡਾ ਪੰਜਾਬ ਸਦਾ ਹਸਦਾ ਵਸਦਾ ਰਵੇ।