ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ -  ਭਗਵੰਤ ਮਾਨ 

ਏਜੰਸੀ

ਖ਼ਬਰਾਂ, ਪੰਜਾਬ

ਮੋਹਾਲੀ ਦੇ ਗੁਰਦੁਆਰਾ ਸੱਚਾ ਧੰਨ ਵਿਖੇ  ਹੋਏ ਨਤਮਸਤਕ 

Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੀ ਵੋਟਿੰਗ ਤੋਂ ਪਹਿਲਾਂ ਮੋਹਾਲੀ ਦੇ ਗੁਰਦੁਆਰਾ ਸੱਚਾ ਧੰਨ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਵੱਡਾ ਦਿਨ ਹੈ।

ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਾਂਗਾ ਕਿ ਕਿਸੇ ਦਬਾਅ ਜਾਂ ਲਾਲਚ ਵਿੱਚ ਨਾ ਫਸੋ, ਆਪਣੀ ਮਰਜ਼ੀ ਅਨੁਸਾਰ ਵੋਟ ਪਾਓ। ਇਸ ਮੌਕੇ ਭਗਵੰਤ ਮਾਨ ਨੇ ਕਿਹਾ, ''ਅੱਜ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਕਾਂਗਰਸ ਅਤੇ ਬੀਜੇਪੀ ਇਕੱਠੇ ਹੋ ਕੇ ਮੇਰੀ ਪਾਰਟੀ ਅਤੇ ਮੇਰੇ 'ਤੇ ਇਲਜ਼ਾਮ ਲਗਾਉਣ ਲਈ ਆਏ ਹਨ ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ।''