ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਲਾਲਾਬਾਦ ਨਗਰ ਕੌਂਸਲ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਹੁਦੇ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਹੋਇਆ ਮਾਮਲਾ ਦਰਜ  

Jalalabad Municipal Council president was removed from the post on charges of corruption

ਜਲਾਲਾਬਾਦ : ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜਲਾਲਾਬਾਦ ਨਗਰ ਕੌਂਸਲ ਦੇ ਪ੍ਰਧਾਨ ਵਿਕਾਸਦੀਪ ਵਿਰੁੱਧ ਕਾਰਵਾਈ ਅਮਲ ਵਿਚ ਲਿਆਉਂਦੀਆਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਲੋਂ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹਾਈਕੋਰਟ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਦਾ ਮਾਮਲਾ : ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ ਹਿਰਾਸਤ 'ਚ ਲਿਆ 

ਜ਼ਿਕਰਯੋਗ ਹੈ ਕਿ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵਲੋਂ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਨਗਰ ਕੌਂਸਲ ਜਲਾਲਾਬਾਦ ਵਿਖੇ ਸਾਲ 2019 ਤੋਂ ਹੁਣ ਤੱਕ ਕਰਵਾਏ ਗਏ ਕੰਮਾਂ ਵਿਚ ਵੱਡੇ ਪੱਧਰ ’ਤੇ ਘਪਲੇਬਾਜ਼ੀ ਕੀਤੀ ਗਈ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁੱਖ ਚੌਕਸੀ ਅਫ਼ਸਰ, ਸਥਾਨਕ ਸਰਕਾਰ ਵਿਭਾਗ ਟੀਮ ਵੱਲੋਂ 4 ਅਗਸਤ ਅਤੇ 5 ਅਗਸਤ 2022 ਨੂੰ 15 ਵਿਕਾਸ ਕਾਰਜਾਂ ਦੀ ਪੜਤਾਲ ਕਰਨ ਉਪਰੰਤ ਰਿਪੋਰਟ ਪੇਸ਼ ਕੀਤੀ।  

ਇਹ ਵੀ ਪੜ੍ਹੋ :  ਲੱਖਾਂ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ, 8 ਕਰੋੜ ਨੌਜਵਾਨ ਪਹਿਲੀ ਵਾਰ ਉੱਦਮੀ ਬਣੇ : ਪ੍ਰਧਾਨ ਮੰਤਰੀ

ਦੱਸ ਦੇਈਏ ਕਿ ਪ੍ਰਧਾਨ ਵਿਕਾਸਦੀਪ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸਕੂਲ ਦੇ ਨਕਸ਼ੇ ਪਾਸ ਕਰਨ, ਨਿੱਜੀ ਪੈਟਰੋਲ ਪੈਟਰੋਲ 'ਤੇ ਤੇਲ ਪਵਾਉਣ ਦਾ ਦੋਸ਼ ਅਤੇ ਸੜਕ ਦਾ ਉਸਾਰੀ ਕਰਨ ਦੇ ਦੋਸ਼ ਸ਼ਾਮਲ ਹਨ। ਇਸ ਬਾਰੇ ਜਾਂਚ ਰਿਪੋਰਟ ਵਿਚ ਪ੍ਰਧਾਨ ਵਿਕਾਸਦੀਪ ਵਲੋਂ ਵਿਕਾਸ ਕਾਰਜ ਲਈ ਜਾਰੀ ਹੋਏ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਸਾਬਤ ਹੋਣ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪੰਜਾਬ ਮਿਉਂਸਪਲ ਐਕਟ 1911 ਦੀ ਧਾਰ 22 ਅਧੀਨ ਵਿਕਾਸਦੀਪ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।