ਹਾਈਕੋਰਟ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਦਾ ਮਾਮਲਾ : ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ ਹਿਰਾਸਤ 'ਚ ਲਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈਕੋਰਟ ਵਲੋਂ ਕੀਤੇ ਗਏ ਸਨ ਗ੍ਰਿਫ਼ਤਾਰੀ ਵਾਰੰਟ ਜਾਰੀ 

Balwinder singh Sekhon (file photo)

ਚੰਡੀਗੜ੍ਹ : ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਈਕੋਰਟ ਨੇ ਸੋਮਵਾਰ ਨੂੰ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਸੇਖੋਂ ਨੇ ਹਾਈ ਕੋਰਟ ਦੇ ਜੱਜ 'ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਬਲਵਿੰਦਰ ਸਿੰਘ ਸੇਖੋਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਰੁੱਧ ਗਲਤ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਅਦਾਲਤ ਨੇ ਪੁਲਿਸ ਨੂੰ ਹਦਾਇਤ ਦਿੱਤੀ ਸੀ ਕਿ ਬਲਵਿੰਦਰ ਸਿੰਘ ਸੇਖੋਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। 

ਇਹ ਵੀ ਪੜ੍ਹੋ :  ਲੱਖਾਂ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ, 8 ਕਰੋੜ ਨੌਜਵਾਨ ਪਹਿਲੀ ਵਾਰ ਉੱਦਮੀ ਬਣੇ : ਪ੍ਰਧਾਨ ਮੰਤਰੀ

ਜ਼ਿਕਰਯੋਗ ਹੈ ਕਿ ਬਲਵਿੰਦਰ ਸੇਖੋਂ ਨੇ ਪੰਜਾਬ 'ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਸ ਨੇ ਪੰਜਾਬ ਦੇ ਦੋ ਸਾਬਕਾ ਡੀਜੀਪੀਜ਼ ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ 'ਤੇ ਨਸ਼ਾ ਵੇਚਣ ਦੇ ਦੋਸ਼ ਲਗਾਏਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਮਾਮਲੇ ਦੀ ਸੁਣਵਾਈ ਦੋ ਦਿਨ ਪਹਿਲਾਂ ਚੱਲ ਰਹੀ ਸੀ। ਅਦਾਲਤ ਨੇ ਡੇਢ ਮਹੀਨੇ ਬਾਅਦ 28 ਮਾਰਚ ਦੀ ਤਰੀਕ ਤੈਅ ਕੀਤੀ ਹੈ।