Punjab News: ਹੁਣ 22 ਫਰਵਰੀ ਨੂੰ ਨਹੀਂ ਹੋਵੇਗੀ ਪੈਟਰੋਲ ਪੰਪ ਐਸੋਸੀਏਸ਼ਨ ਦੀ ਹੜਤਾਲ; ਮੀਟਿੰਗ ਕਾਰਨ ਟਾਲਿਆ ਫੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ 29 ਫਰਵਰੀ ਨੂੰ ਹੜਤਾਲ ਦਾ ਐਲਾਨ

Petrol Pump Association Meeting

Punjab News: ਪੰਜਾਬ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵਲੋਂ 22 ਫਰਵਰੀ ਨੂੰ ਹੜਤਾਲ ਦਾ ਫੈਸਲਾ ਫਿਲਹਾਲ ਟਾਲ ਦਿਤਾ ਗਿਆ ਹੈ। ਇਸ ਸਬੰਧੀ ਐਸੋਸੀਏਸ਼ਨ ਦੀ ਮੀਟਿੰਗ ਮਗਰੋਂ ਫੈਸਲਾ ਲਿਆ ਗਿਆ। ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਪੰਜਾਬ ਦੇ ਕੋਆਰਡੀਨੇਟਰ ਕੁਲਵੰਤ ਸਿੰਘ ਬਾਠ ਨੇ ਦਸਿਆ ਕਿ ਉਨ੍ਹਾਂ ਵਲੋਂ 22 ਫਰਵਰੀ ਨੂੰ ਮੁੰਬਈ ਵਿਖੇ ਹੋਣ ਵਾਲੀ ਆਲ ਇੰਡੀਆ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਦਾ ਵੇਰਵਾ ਦਿੰਦੇ ਹੋਏ 22 ਤਰੀਕ ਨੂੰ ਹੋਣ ਵਾਲੀ ਹੜਤਾਲ ਨੂੰ ਵਾਪਸ ਲੈਣ ਦੀ ਗੱਲ ਕਹੀ ਗਈ। ਐਸੋਸੀਏਸ਼ਨ ਨੇ ਫੈਸਲਾ ਕੀਤਾ ਕਿ ਜੇਕਰ 22 ਤਰੀਕ ਨੂੰ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ 29 ਫਰਵਰੀ ਨੂੰ ਹੜਤਾਲ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੈਟਰੋਲ ਪੰਪ ਐਸੋਸੀਏਸ਼ਨ ਵਲੋਂ ਡੀਲਰ ਕਮਿਸ਼ਨ ਨਾ ਵਧਾਏ ਜਾਣ ਕਾਰਨ 22 ਫਰਵਰੀ ਨੂੰ ਹੜਤਾਲ ਦਾ ਸੱਦਾ ਦਿਤਾ ਗਿਆ ਸੀ। ਆਗੂਆਂ ਵਲੋਂ ਇਹ ਗੱਲ ਸਪਸ਼ਟ ਕੀਤੀ ਗਈ ਸੀ ਕਿ ਪਿਛਲੇ 7 ਸਾਲ ਤੋਂ ਡੀਲਰਾਂ ਦਾ ਕਮਿਸ਼ਨ ਨਹੀਂ ਵਧਾਇਆ ਗਿਆ, ਜਿਸ ਕਰ ਕੇ ਉਨ੍ਹਾਂ ਇਹ ਸਖ਼ਤ ਫੈਸਲਾ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।