Mohali News : ਵਿਸ਼ੇਸ਼ ਡੀ ਜੀ ਪੀ ਲਾਅ ਐਂਡ ਆਰਡਰ ਨੇ ਮੁਹਾਲੀ ਵਿਖੇ ਰੋਪੜ ਰੇਂਜ ਦੇ DIG ਅਤੇ ਐਸਐਸਪੀਜ਼ ਨਾਲ ਕੀਤੀ ਅਪਰਾਧ ਸਮੀਖਿਆ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali News : ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਪਰਾਧ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੀ ਤਸਵੀਰ

Mohali News in Punjabi : ਸ਼੍ਰੀ ਅਰਪਿਤ ਸ਼ੁਕਲਾ, ਆਈ.ਪੀ.ਐਸ., ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ, ਪੰਜਾਬ ਨੇ ਜ਼ਿਲ੍ਹਾ ਪੁਲਿਸ ਦਫ਼ਤਰ, ਐਸ.ਏ.ਐਸ.ਨਗਰ ਵਿਖੇ, ਪੰਜਾਬ ਪੁਲਿਸ ਵੱਲੋਂ ਇੱਕ ਸਾਲ ਤੋਂ ਲੰਬਿਤ ਕੇਸਾਂ 'ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ, ਰਾਜ ਭਰ ’ਚ ਜਾਂਚ ਅਧੀਨ ਲੰਬਿਤ ਐਫਆਈਆਰਜ਼ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚਲਾਈ ਗਈ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਪਰਾਧ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਵਿੱਚ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੋਪੜ ਰੇਂਜ;   ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਰੋਪੜ;  ਸ਼੍ਰੀਮਤੀ  ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਫਤਹਿਗੜ੍ਹ ਸਾਹਿਬ ਅਤੇ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਦੇ ਐਸ.ਪੀਜ਼ ਨੇ ਭਾਗ ਲਿਆ।

ਮੀਟਿੰਗ ਦੌਰਾਨ, ਐਫ ਆਈ ਆਰਜ਼ ਦੇ ਨਿਪਟਾਰੇ ਵਿੱਚ ਦੇਰੀ ਦਾ ਕਾਰਨ ਬਣਨ ਵਾਲੀਆਂ ਮੁੱਖ ਰੁਕਾਵਟਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਲੰਬਿਤ ਜਾਂਚਾਂ ਦੀ  ਵਿਆਪਕ ਸਮੀਖਿਆ ਕੀਤੀ ਗਈ। ਵਿਸ਼ੇਸ਼ ਡੀ ਜੀ ਪੀ ਅਰਪਿਤ ਸ਼ੁਕਲਾ ਨੇ ਲੰਬੇ ਸਮੇਂ ਤੋਂ ਪੈਂਡਿੰਗ ਕੇਸਾਂ ਨੂੰ ਜਲਦੀ ਨਿਪਟਾਉਣ ਲਈ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਸਿੱਧੀ ਨਿਗਰਾਨੀ ਹੇਠ ਵਿਸ਼ੇਸ਼ ਮੁਹਿੰਮ,  ਖਾਸ ਤੌਰ 'ਤੇ ਇਕ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਮਾਮਲਿਆਂ ਵਿੱਚ, ਸਖਤੀ ਨਾਲ ਪਾਲਣਾ ਯਕੀਨੀ ਬਣਾਉਣ।

(For more news apart from  Special DGP Law & Order held crime review meeting with DIG and SSPs of Ropar range at Mohali News in Punjabi, stay tuned to Rozana Spokesman)