ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਫਿਰ ਸ਼ੁਰੂ ਕੀਤਾ ਸੰਘਰਸ਼, ਟੈਂਕੀ 'ਤੇ ਚੜ੍ਹ ਭੁੱਖ ਹੜਤਾਲ 'ਤੇ ਬੈਠੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਫਿਰ ਸ਼ੁਰੂ ਕੀਤਾ ਸੰਘਰਸ਼, ਟੈਂਕੀ 'ਤੇ ਚੜ੍ਹ ਭੁੱਖ ਹੜਤਾਲ 'ਤੇ ਬੈਠੇ

Bhai Gurbaksh Singh Khalsa

ਕੁਰੂਕਸ਼ੇਤਰ : ਦੇਸ਼ ਦੀਆਂ ਵੱਖ–ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਕ ਵਾਰ ਫਿਰ ਤੋਂ ਅਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਅਪਣੇ ਸੰਘਰਸ਼ ਦੇ ਚਲਦਿਆਂ ਭਾਈ ਗੁਰਬਖ਼ਸ਼ ਸਿੰਘ ਮੰਗਲਵਾਰ ਦੁਪਹਿਰ ਕਰੀਬ ਇਕ ਵਜੇ ਅਪਣੇ ਜੱਦੀ ਪਿੰਡ ਠਸਕਾਅਲੀ ਜ਼ਿਲ੍ਹਾ ਕੁਰੂਕਸ਼ੇਤਰ ਵਿਖੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਅਤੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠ ਗਏ ਹਨ। 

ਇਸ ਤੋਂ ਪਹਿਲਾਂ ਸਾਲ 2013 ਵਿਚ ਵੀ ਭਾਈ ਗੁਰਬਖ਼ਸ਼ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 48 ਦਿਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵੀ ਭੁੱਖ ਹੜਾਲ ਕੀਤੀ ਸੀ, ਜਿਸ ਨੂੰ ਉਨ੍ਹਾਂ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਹਿਣ 'ਤੇ ਖ਼ਤਮ ਕਰ ਦਿਤਾ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੋ ਭਰੋਸਾ ਦਿਵਾਇਆ ਗਿਆ ਸੀ, ਉਸ 'ਤੇ ਰੱਤੀ ਭਰ ਵੀ ਅਮਲ ਨਹੀਂ ਸ਼ੁਰੂ ਹੋਇਆ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ 'ਤੇ ਭੁੱਖ ਹੜਤਾਲ ਖ਼ਤਮ ਕਰਵਾਉਣ ਦਾ ਠੀਕਰਾ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਭੰਨਦੇ ਰਹੇ ਹਨ।

ਉਸ ਸਮੇਂ ਭਾਈ ਖਲਾਸਾ ਵੱਲੌਂ ਬੰਦੀ ਸਿੰਘਾਂ ਦੀ ਰਿਹਾਈ ਲਈ 63 ਦਿਨਾਂ ਤਕ ਭੁੱਖ ਹੜਤਾਲ 'ਤੇ ਬੈਠੇ ਸਨ, ਜਿਸ ਕਰਕੇ ਉਨ੍ਹਾਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ ਪਰ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਨਹੀਂ ਸੀ ਤੋੜੀ ਪਰ ਜਦੋਂ ਸਰਕਾਰ ਨੂੰ ਖ਼ਤਰਾ ਮਹਿਸੂਸ ਹੋਣ ਲੱਗਿਆ ਤਾਂ ਉਸ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵਰਤੋਂ ਕਰਕੇ ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾ ਦਿਤੀ ਸੀ।

ਇਸ ਦੌਰਾਨ ਉਨ੍ਹਾਂ ਬਹੁਤ ਸਾਰੀਆਂ ਹੋਰ ਸਿੱਖ ਜਥੇਬੰਦੀਆਂ ਵੀ ਉਨ੍ਹਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਗਈਆਂ ਸਨ ਪਰ ਮਕਸਦ ਪੂਰਾ ਨਾ ਹੋਣ 'ਤੇ ਹੁਣ ਫਿਰ ਉਨ੍ਹਾਂ ਨੇ ਆਪਣਾ ਸੰਘਰਸ਼ ਸ਼ੁਰੂ ਕਰ ਦਿਤਾ ਹੈ।