ਸਕੂਲ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਤ ਪ੍ਰੋਗਰਾਮ ਕਰਵਾਇਆ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪ੍ਰਿੰ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ..
ਨਵੀਂ ਦਿੱਲੀ, 22 ਅਗੱਸਤ (ਸੁਖਰਾਜ ਸਿੰਘ) : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਪ੍ਰਿੰ. ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰ ਸਕੂਲ ਚੇਅਰਮੈਨ ਕੁਲਵੰਤ ਸਿੰਘ ਬਾਠ ਨੂੰ ਫੁੱਲਾਂ ਦੇ ਗੁਲਦਸਤਾ ਦੇ ਕੇ ਸਵਾਗਤ ਕੀਤਾ। ਪ੍ਰਿੰਸੀਪਲ ਤੇ ਚੇਅਰਮੈਨ ਨੇ ਤਿਰੰਗਾ ਝੰਡਾ ਲਹਿਰਾ ਕੇ ਉਸ ਨੂੰ ਸਲਾਮੀ ਦਿਤੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਨੇ ਸ਼ਬਦ ਰਾਹੀਂ ਕੀਤਾ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਵਿਸਤਾਰ ਸਹਿਤ ਚਾਨਣਾ ਪਾਇਆ। ਸਕੂਲ ਦੀ ਮਿਡਲ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਦੇਸ ਦੀ ਖਾਤਰ ਜਾਨਾਂ ਵਾਰਨ ਵਾਲੇ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੀ ਸ਼ਹਾਦਤ ਤੇ ਇਕ ਭਾਵ ਪੂਰਨ ਨਾਟਕ ਪੇਸ਼ ਕੀਤਾ ਗਿਆ।
ਚੇਅਰਮੈਨ ਕੁਲਵੰਤ ਸਿੰਘ ਬਾਠ ਸਕੂਲ ਵਿਖੇ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਰੁੱਖਾਂ ਦੀ ਸੇਵਾ-ਸੰਭਾਲ ਕਰਨ ਵਾਸਤੇ ਵਿਦਿਆਰਥੀਆਂ ਨੂੰ ਪ੍ਰ੍ਰੇਰਨਾ ਦਿਤੀ।