ਸੁਖਬੀਰ ਬਾਦਲ ਤੇ ਮਜੀਠੀਆ ਲਏ ਪੁਲਿਸ ਹਿਰਾਸਤ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਬੀਰ ਬਾਦਲ ਤੇ ਮਜੀਠੀਆ ਲਏ ਪੁਲਿਸ ਹਿਰਾਸਤ 'ਚ

chandigarh

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਸਮੇਤ 50 ਦੇ ਕਰੀਬ ਅਕਾਲੀ ਆਗੂਆਂ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਵਰਕਰਾਂ ਅਤੇ ਲਾਠੀਚਾਰਜ ਕੀਤਾ ਸੀ।  ਇਸ ਤੋਂ ਇਲਾਵਾ ਅਕਾਲੀ-ਭਾਜਪਾ ਵਲੋਂ ਗ੍ਰਿਫਤਾਰੀਆਂ ਦੇਣੀਆਂ ਸ਼ੁਰੂ ਕਰ ਦਿਤੀਆਂ ਹਨ। ਅਨਿਲ ਜੋਸ਼ੀ, ਸਾਂਪਲਾ ਤੇ ਪਰਮਿੰਦਰ ਢੀਂਡਸਾ ਨੇ ਵੀ ਗ੍ਰਿਫਤਾਰੀਆਂ ਦੇ ਦਿਤੀਆਂ ਹਨ। ਇਸ ਤੋਂ ਇਲਾਵਾ ਗੁਲਜਾਰ ਸਿੰਘ ਦੀ ਪੱਗ ਵੀ ਉਤਾਰ ਦਿਤੀ ਹੈ। 

ਤੁਹਾਨੂੰ ਦਸ ਦੇਈਏ ਕਿ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਵਲ ਜਿਵੇਂ ਹੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲਿਸ ਨੇ ਅਕਾਲੀਆਂ ਨੂੰ ਪਹਿਲਾਂ ਤਾਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਡਟੇ ਰਹੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ, ਜਿਸ ਤੋਂ ਬਾਅਦ ਅਕਾਲੀਆਂ ਨੇ ਪੁਲਿਸ 'ਤੇ ਪੱਥਰ ਮਾਰਨੇ ਸ਼ੁਰੂ ਕਰ ਦਿਤੇ। ਅਕਾਲੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ।

ਅਕਾਲੀ ਵਰਕਰਾਂ ਨੇ ਉਗਰ ਰੂਪ ਧਾਰਨ ਕਰ ਲਿਆ ਪਰ ਵੱਡੇ ਅਕਾਲੀ ਆਗੂਆਂ ਦੀ ਅਪੀਲ ਤੋਂ ਬਾਅਦ ਮਾਹੌਲ ਸ਼ਾਂਤ ਹੋ ਗਿਆ। ਪੁਲਿਸ ਵਲੋਂ ਲਗਾਤਾਰ ਅਕਾਲੀ ਦਲ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਜਾ ਰਹੀ ਹੈ। ਅਕਾਲੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ ਪਰ ਅਕਾਲੀ ਵੀ ਪੂਰੀ ਜ਼ਿੱਦ 'ਤੇ ਅੜ੍ਹੇ ਹੋਏ ਹਨ ਕਿ ਉਹ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ।  ਤੁਹਾਨੂੰ ਦਸ ਦੇਈਏ ਕਿ ਅਕਾਲੀਆਂ 'ਤੇ ਪਾਣੀ ਦੀਆਂ ਬੌਛਾੜਾਂ ਕੀਤੀਆਂ ਗਈਆਂ ਜਿਸ ਦੌਰਾਨ ਕਈ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਪੱਗਾਂ ਉਤਰ ਗਈਆਂ ਹਨ। ਇਸ ਦਰਮਿਅਾਨ ਹੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਵਰਕਰਾਂ ਵਲੋਂ ਪੁਲਿਸ 'ਤੇ ਹਮਲਾ ਕੀਤਾ ਤੇ ਪੱਥਰਬਾਜ਼ੀ ਕੀਤੀ।