ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਰਿੰਡਾ ਨੇੜਲੇ ਪਿੰਡ ਸਮਾਣਾ ਖੁਰਦ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ।

Dirty water

Dirty water

ਮੋਰਿੰਡਾ (ਮਨਜੀਤ ਸਿੰਘ ਸੋਹੀ) : ਮੋਰਿੰਡਾ ਨੇੜਲੇ ਪਿੰਡ ਸਮਾਣਾ ਖੁਰਦ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਪਿੰਡ ਵਿਚ ਫੈਲ ਰਹੀ ਗੰਦਗੀ ਕਾਰਨ ਕਿਸੇ ਵੀ ਸਮੇਂ ਭਿਆਨਕ ਬਿਮਾਰੀ ਦੇ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ। ਸਮਾਣਾ ਖੁਰਦ ਦੀ ਸਰਪੰਚ ਜਸਬੀਰ ਕੌਰ, ਸੱਜਣ ਸਿੰਘ ਬਾਵਾ, ਸਾਬਕਾ ਸਰਪੰਚ ਜਸਪਾਲ ਸਿੰਘ, ਪੰਚਾਇਤ ਮੈਂਬਰ ਅਜਮੇਰ ਸਿੰਘ, ਹਰਿੰਦਰ ਸਿੰਘ, ਲਖਬੀਰ ਸਿੰਘ ਤੇ ਕਰਮਜੀਤ ਸਿੰਘ ਬਿੱਟਾ ਨੇ ਦੱਸਿਆ ਕਿ ਪਿੰਡ ਸਮਾਣਾ ਖੁਰਦ ਵਿਚ ਸਥਿਤ ਗੰਦੇ ਪਾਣੀ ਵਾਲੇ ਟੋਭੇ 'ਤੇ ਕੁਝ ਪਿੰਡ ਦੇ ਹੀ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕੀਤੇ ਹੋਏ ਹਨ।