ਨਵਜੋਤ ਸਿੱਧੂ ਤੇ ਇਮਰਾਨ ਖਾਨ ਦੀ ਯਾਰੀ, ਸਿੱਖਾਂ ਦੀ ਇੱਕ ਹੋਰ ਮੰਗ ਹੋਈ ਕਬੂਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਨੇ ਖੁਦ ਕੀਤੀ ਸੀ ਇਮਰਾਨ ਖਾਨ ਨੂੰ ਅਪੀਲ 

Imran khan and Navjot Singh Friendship

ਚੰਡੀਗੜ੍ਹ : ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਦੋਸਤੀ ਨੇ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ ਅਤੇ ਹੁਣ ਪਾਕਿਸਤਾਨ 'ਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੀ 30 ਏਕੜ ਜ਼ਮੀਨ 'ਤੇ ਕੋਈ ਨਿਰਮਾਣ ਨਹੀਂ ਹੋਵੇਗਾ।

ਦਰਅਸਲ  ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਕੋਈ ਨਿਰਮਾਣ ਦੀ ਇਜ਼ਾਜਤ ਨਾ ਦੇਣ ਲਈ ਦੁਨੀਆ ਭਰ ਦੇ ਸਿੱਖਾਂ ਨੇ ਮੰਗ ਚੁੱਕੀ ਸੀ। ਇਸ ਸਬੰਧ ਵਿੱਚ ਇੱਕ ਹਸਤਾਖ਼ਰ ਮੁਹਿੰਮ ਵੀ ਚਲਾਈ ਗਈ ਸੀ। ਜਿਸਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਨੂੰ ਖੁਦ ਇਸ ਮਾਮਲੇ ਲਈ ਅਪੀਲ ਕੀਤੀ ਸੀ ਅਤੇ ਇਮਰਾਨ ਖਾਨ ਨੇ ਸਿੱਖਾਂ ਦੀ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ।

ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੇ ਪ੍ਰੋਜੈਕਟ ਲਈ ਵਿਸ਼ੇਸ਼ ਮੀਟਿੰਗ ਸੱਦੀ 'ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਦੀ 30 ਏਕੜ ਜ਼ਮੀਨ 'ਤੇ ਕੋਈ ਨਿਰਮਾਣ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਐਲਾਨ ਦਾ ਦੁਨੀਆ ਭਰ ਦੇ ਸਿੱਖ ਸਵਾਗਤ ਕਰ ਰਹੇ ਹਨ।