Mohali 'ਚ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੰਜ ਮੌਤਾਂ ਹੋ ਚੁੱਕੀਆਂ ਹਨ

Photo

ਮੋਹਾਲੀ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੰਜ ਮੌਤਾਂ ਹੋ ਚੁੱਕੀਆਂ ਹਨ ਅਤੇ ਕੋਰੋਨਾ ਵਾਇਰਸ ਦੇ 198 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਇਕ ਹੋਰ ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ।

ਦਰਅਸਲ ਮੋਹਾਲੀ ਦੀ ਰਹਿਣ ਵਾਲੀ ਇਕ 69 ਸਾਲਾ ਬਜ਼ੁਰਗ ਮਹਿਲਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਮਹਿਲਾ ਕੁਝ ਦਿਨ ਪਹਿਲਾਂ ਬ੍ਰਿਟੇਨ (ਯੂ.ਕੇ.) ਤੋਂ ਭਾਰਤ ਪਰਤੀ ਸੀ। ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮਹਿਲਾ ਦੇ ਘਰ ਦੇ ਆਲੇ-ਦੁਆਲੇ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।

ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਾਨ ਨੇ ਦੱਸਿਆ, "ਮੋਹਾਲੀ ਦੇ ਫ਼ੇਜ਼-3ਏ ਵਾਸੀ ਔਰਤ ਦੀ ਕੋਰੋਨਾ ਵਾਇਰਸ ਦੀ ਰਿਪਰੋਟ ਪਾਜ਼ੀਟਿਵ ਆਈ ਹੈ। ਉਹ ਕੁਝ ਦਿਨ ਪਹਿਲਾਂ ਬ੍ਰਿਟੇਨ ਤੋਂ ਦੇਸ਼ ਆਈ ਸੀ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਸ ਦੇ ਖੂਨ ਦੇ ਸੈਂਪਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਵਿਖੇ ਭੇਜੇ ਗਏ ਹਨ। ਫਿਲਹਾਲ ਬਜ਼ੁਰਗ ਔਰਤ ਨੂੰ ਹਸਪਤਾਲ 'ਚ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।"

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਸ਼ਹਿਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਬੀਤੇ ਦਿਨ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਪਠਲਾਵਾਂ ਦੇ ਬਦਲੇਵ ਸਿੰਘ ਦੀ ਮੌਤ ਹੋ ਗਈ ਸੀ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਸੀ। 

ਇਸ ਦੇ ਮੱਦੇਨਜ਼ਰ ਸਰਕਾਰ ਨੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਪਬਲਿਕ ਟਰਾਂਸਪੋਰਟ ਬੰਦ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਅੱਜ ਰਾਤ 12 ਵਜੇ ਤੋਂ ਲੈ ਕੇ 31 ਮਾਰਚ ਤੱਕ ਪੰਜਾਬ ਵਿਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ