ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੈ।

Ex-soldier

ਗੁਰਦਾਸਪੁਰ: ਬਟਾਲਾ ਦੇ ਨਜ਼ਦੀਕ ਪਿੰਡ ਜੈਤੋ ਸਰਜਾ ਵਿੱਚ ਇੱਕ ਸਾਬਕਾ ਫੌਜੀ ਦੇ ਕਤਲ ਦਾ ਮਾਮਲਾ ਸਾਹਮਣੇ ਆਏ ਹੈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ ਸਾਬਕਾ ਫੌਜੀ ਹਰਪਾਲ ਸਿੰਘ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਅੰਜਾਮ ਪਿੰਡ ਦੇ ਹੀ ਇਕ ਵਿਅਕਤੀ ਨੇ ਦਿੱਤਾ ਹੈ। ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੈ। 

ਮ੍ਰਿਤਕ ਦੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ 6 ਵੱਜ ਇਹ ਘਟਨਾ ਵਾਪਰੀ ਜਦੋਂ ਹਰਪਾਲ ਸਿੰਘ ਅਪਣੀ ਪਤਨੀ ਨਾਲ ਮੋਟਰਸਾਇਕਲ ਤੇ ਦੁੱਧ ਲੈ ਕੇ ਆ ਰਿਹਾ ਸੀ ਤਾਂ ਪਿੰਡ ਦੇ ਹੀ ਇਕ ਵਿਅਕਤੀ ਨੇ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੀਆਂ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਹਮਲੇ ਵਿਚ ਹਰਪਾਲ ਸਿੰਘ ਦੀ ਪਤਨੀ ਬੱਚ ਗਈ। ਮੌਕੇ 'ਤੇ ਪੁਹੰਚੇ ਐਸਐਚਓ ਅਵਤਾਰ ਸਿੰਘ ਪੁਲਿਸ ਥਾਣਾ ਰੰਗੜਨੰਗਲ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।