25 ਨੂੰ ਮੋਗਾ ਤੋਂ ਦਿੱਲੀ ਜਾਣ ਲਈ ਸ਼ੁਰੂ ਹੋਵੇਗਾ ਵਿਸ਼ਾਲ ਮਾਰਚ, ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

25 ਨੂੰ ਮੋਗਾ ਤੋਂ ਦਿੱਲੀ ਜਾਣ ਲਈ ਸ਼ੁਰੂ ਹੋਵੇਗਾ ਵਿਸ਼ਾਲ ਮਾਰਚ

farmer

ਬਰਨਾਲਾ (ਲਖਵੀਰ ਚੀਮਾ): ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ ਪਰ ਇਸ ਸੰਘਰਸ਼ ਦੌਰਾਨ ਪੰਥਕ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪਏ ਪਾੜੇ ਕਾਰਨ ਕਿਸਾਨੀ ਸੰਘਰਸ਼ ਨੂੰ ਵੱਡੀ ਢਾਅ ਲੱਗ ਰਹੀ ਹੈ, ਜਿਸ ਨੂੰ ਖ਼ਤਮ ਕਰਨ ਲਈ ਹੁਣ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਵੱਲੋਂ ਵੱਡਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ, ਜਿਸ ਤਹਿਤ 25 ਮਾਰਚ ਨੂੰ ਮੋਗਾ ਤੋਂ ਇਕ ਵਿਸ਼ਾਲ ਮਾਰਚ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਸ਼ਾਮਲ ਹੋਣਗੇ। 

ਇਸ ਮੌਕੇ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਅਤੇ ਭਾਈ ਹਰਜੀਤ ਸਿੰਘ ਢਪਾਲੀ ਨੇ ਵੀ ਇਸ ਮਾਰਚ ਸਬੰਧੀ ਜਾਣਕਾਰੀ ਦਿੱਤੀ ਅਤੇ ਸਮੂਹ ਪੰਜਾਬੀਆਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਦੱਸ ਦਈਏ ਕਿ ਭਾਈ ਹਰਦੀਪ ਸਿੰਘ ਡਿਬਡਿਬਾ ਇਸ ਪ੍ਰੋਗਰਾਮ ਸਬੰਧੀ ਜਾਣੂ ਕਰਵਾਉਣ ਲਈ ਸੰਗਰੂਰ ਪੁੱਜੇ ਹੋਏ ਸਨ, ਜਿੱਥੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।