ਮੋਗਾ ’ਚ ਇਨਸਾਨੀਅਤ ਹੋਈ ਸ਼ਰਮਸਾਰ: ਚਾਚੇ ਨੇ ਆਪਣੀ ਹੀ ਭਤੀਜੀ ਨਾਲ ਕੀਤੀ ਬਲਾਤਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

Rape

 

 

ਮੋਗਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

 

 

ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ। ਜਿਥੇ  5ਵੀਂ ਕਲਾਸ ’ਚ ਪੜ੍ਹਨ ਵਾਲੀ 9 ਸਾਲਾ ਲੜਕੀ ਨਾਲ ਉਸਦੇ ਮੂੰਹ ਬੋਲੇ ਚਾਚਾ ਵੱਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।

 

ਪੁਲਿਸ ਨੇ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸ਼ਰਮਨਾਕ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਲੜਕੀ ਦੇ ਪੇਟ ਵਿਚ ਦਰਦ ਹੋਇਆ ਅਤੇ ਜਦੋਂ ਉਸ ਨੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਤਾਂ ਪਰਿਵਾਰ ਦੰਗ ਰਹਿ ਗਿਆ।  

ਪਰਿਵਾਰ ਨੇ ਇਸ ਘਟਨਾ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਅਤੇ ਜਾਂਚ ਤੋਂ ਬਾਅਦ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।