ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਸਾਧਿਆ ਕੇਂਦਰ ਸਰਕਾਰ 'ਤੇ ਨਿਸ਼ਾਨਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਸਰਕਾਰ ਵਲੋਂ ਹਰਿਆਣਾ ਦੀਆਂ ਮੰਡੀਆਂ ਦੇ ਦਰਵਾਜ਼ੇ ਬੰਦ ਕਰਕੇ ਕਣਕ ਸਿੱਧੀ ਅਡਾਨੀ ਗੋਦਾਮਾਂ 'ਚ ਲਿਜਾਣ ਦੇ ਹੁਕਮ ਦੇਣਾ ਮੰਡੀਆਂ ਦੇ ਨਿੱਜੀਕਰਨ ਦੀ ਸ਼ੁਰੂਆਤ 

Youth Congress President Brindar Dhillon

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਮੰਡੀਆਂ ਬੰਦ ਨਹੀਂ ਹੋਣ ਦਿਤੀਆਂ ਜਾਣਗੀਆਂ ਪਰ ਅਜਿਹਾ ਨਹੀਂ ਹੋ ਰਿਹਾ ਹੈ ਅਤੇ ਇਹ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੀਤਾ ਹੈ।

ਦਰਅਸਲ ਬਰਿੰਦਰ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਇੱਕ ਚਿੱਠੀ ਸਾਂਝੀ ਕੀਤੀ ਹੈ ਜਿਸ ਵਿਚ ਕਣਕ ਦੀ ਖਰੀਦ ਸਰਕਾਰੀ ਮੰਡੀਆਂ ਵਿਚ ਨਾ ਕਰ ਕੇ ਹੋਰ ਜਗ੍ਹਾ ਦਾ ਜ਼ਿਕਰ ਕੀਤਾ ਗਿਆ ਹੈ। ਇਸ 'ਤੇ ਯੂਥ ਕਾਂਗਰਸ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਵਾਲ ਕੀਤਾ ਕਿ ਕੀ ਕਿਸਾਨ ਅੰਦੋਲਨ ਵੇਲੇ ਕੀਤੇ ਵਾਅਦੇ ਸਭ ਝੂਠ ਸਨ?

ਬਰਿੰਦਰ ਢਿੱਲੋਂ ਨੇ ਕਿਹਾ, ''ਕਿਸਾਨ ਅੰਦੋਲਨ ਦੌਰਾਨ ਸਰਕਾਰ ਝੂਠ ਬੋਲਦੀ ਰਹੀ ਕਿ ਮੰਡੀਆਂ ਬੰਦ ਨਹੀਂ ਹੋਣ ਦਿੱਤੀਆਂ ਜਾਣਗੀਆਂ। ਸਰਕਾਰ ਨੇ ਇਸ ਵਾਰ ਹਰਿਆਣਾ ਦੀਆਂ ਅੱਧੀ ਦਰਜਨ ਮੰਡੀਆਂ ਦੇ ਦਰਵਾਜ਼ੇ ਬੰਦ ਕਰਕੇ ਕਣਕ ਸਿੱਧੀ ਅਡਾਨੀ ਗੋਦਾਮਾਂ ਵਿੱਚ ਲਿਜਾਣ ਦੇ ਹੁਕਮ ਦਿੱਤੇ ਹਨ। ਕੀ ਇਹ ਮੰਡੀਆਂ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹੈ?''