ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ MLA ਕੁਲਦੀਪ ਵੈਦ ਵਿਜੀਲੈਂਸ ਕੋਲ ਹੋਏ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

SSP ਹਰਪਾਲ ਸਿੰਘ ਵਲੋਂ ਕੀਤੀ ਜਾ ਰਹੀ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਤੋਂ ਪੁੱਛਗਿੱਛ 

Vigilance investigates from Gurpreet Kangar and Kuldeep Vaid

 

ਬਠਿੰਡਾ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਨੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਬਠਿੰਡਾ ਦਫ਼ਤਰ ਵਿਖੇ ਤਲਬ ਕੀਤਾ ਸੀ ਜਿਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਬੁਲਾਵੇ 'ਤੇ ਸਾਬਕਾ ਮੰਤਰੀ ਬਠਿੰਡਾ ਦਫ਼ਤਰ ਪਹੁੰਚੇ ਹਨ ਜਿਥੇ ਐਸ.ਐਸ.ਪੀ. ਹਰਪਾਲ ਸਿੰਘ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਧਰ ਇਸ ਤੋਂ ਇਲਾਵਾ ਲੁਧਿਆਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੂੰ ਵਿਜੀਲੈਂਸ ਨੇ ਬੁਲਾਇਆ ਸੀ। ਕੁਲਦੀਪ ਵੈਦ ਵਿਜੀਲੈਂਸ ਦਫ਼ਤਰ ਪੇਸ਼ ਹੋਏ। ਦੱਸ ਦੇਈਏ ਕਿ ਬੀਤੇ ਦਿਨੀਂ ਉਨ੍ਹਾਂ ਦੀ ਰਿਹਾਇਸ਼ ਅਤੇ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਸੀ। 

ਇਹ ਵੀ ਪੜ੍ਹੋ: IPO ਦੀ ਮਨਜ਼ੂਰੀ ਦੇਣ ਲਈ SEBI ਦਾ ਸਖ਼ਤ ਰੁਖ਼, 6 ਕੰਪਨੀਆਂ ਦੇ ਡਰਾਫਟ ਪੇਪਰ ਕੀਤੇ ਵਾਪਸ

ਤੈਅ ਮਿਆਦ ਤੋਂ ਵੱਧ ਸ਼ਰਾਬ ਰੱਖਣ ਦੇ ਦੋਸ਼ਾਂ ਤਹਿਤ ਕੁਲਦੀਪ ਵੈਦ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਜਾ ਚੁੱਕਿਆ ਹੈ। ਦੱਸ ਦੇਈਏ ਕਿ ਜਾਂਚ ਦੌਰਾਨ ਉਨ੍ਹਾਂ ਕੋਲੋਂ ਵਿਦੇਸ਼ੀ ਤੇ ਭਾਰਤੀ ਸ਼ਰਾਬ ਦੀਆਂ 73 ਬੋਤਲਾਂ ਬਰਾਮਦ ਹੋਈਆਂ ਸਨ। ਇਸ ਤੋਂ ਇਲਾਵਾ ਵੈਦ 'ਤੇ ਲੁਧਿਆਣਾ ਦੇ ਪੱਖੋਵਾਲ ਰੋਡ ’ਤੇ ਰੈਸਟੋਰੈਂਟ ਉਸਾਰੀ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਵੀ ਇਲਜ਼ਾਮ ਲੱਗੇ ਹਨ। ਜਿਸ ਕਾਰਨ ਉਨ੍ਹਾਂ ਨੂੰ ਵਿਜੀਲੈਂਸ ਵਲੋਂ ਮੁੜ ਤਲਬ ਕੀਤਾ ਗਿਆ ਸੀ ਤਾਂ ਜੋ ਵਧੇਰੇ ਪੁੱਛਗਿੱਛ ਕੀਤੀ ਜਾ ਸਕੇ।